ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31/08/2024)

Hukamnama Sahib: ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ

ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਸ਼ੁੱਕਰਵਾਰ, ੧੫ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੭੩)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ।

 

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ ।

 

ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget