ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-10-2024)

Hukamnama Sahib: ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥

Hukamnama Sahib: ਸੋਰਠਿ ਮਹਲਾ ੫ ॥ 
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁੋਪਾਲਾ ॥੪॥੧੦॥

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) ,  ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

( Wahguru Ji Ka Khalsa, Wahguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
Cricket Team Hotel: ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
Embed widget