ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥


ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ।
ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।


बिलावलु महला ५ ॥ जिउ भावै तिउ मोहि प्रतिपाल ॥ पारब्रहम परमेसर सतिगुर हम बारिक तुम्ह पिता किरपाल ॥१॥ रहाउ ॥ मोहि निरगुण गुणु नाही कोई पहुचि न साकउ तुम्हरी घाल ॥ तुमरी गति मिति तुम ही जानहु जीउ पिंडु सभु तुमरो माल ॥१॥ अंतरजामी पुरख सुआमी अनबोलत ही जानहु हाल ॥ तनु मनु सीतलु होइ हमारो नानक प्रभ जीउ नदरि निहाल ॥२॥५॥१२१॥



अर्थ: हे प्रभू! जैसे हो सके, वैसे (अवगुणों से) मेरी रक्षा कर। हे पारब्रहम! हे परमेश्वर! हे सतिगुरू! हम (जीव) तुम्हारे हैं, तुम हमारे पालनहार पिता हो।1। रहाउ। हे प्रभू! मुझ गुण-हीन में कोई भी गुण नहीं है, मैं उस मेहनत की कद्र नहीं जान सकता (जो तू हम जीवों के लिए कर रहा है)। हे प्रभू! तू कैसा है और कितना बड़ा है- ये बात तू खुद ही जानता है। (हम जीवों का यह) शरीर और प्राण तेरे ही दिए हुए सरमाया हैं।1। हे हरेक के दिल की जानने वाले! हे सर्व व्यापक मालिक! बिना हमारे बोले ही तू हमारा हाल जानता है। हे नानक! (कह-) हे प्रभू जी! मेहर की निगाह से मेरी ओर देख, ताकि मेरा तन मेरा मन शीतल हो जाए।2।5।121।