ਪੜਚੋਲ ਕਰੋ

27 ਜੂਨ ਦਾ ਹੁਕਮਨਾਮਾ ਸਾਹਿਬ

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

सोरठि महला १ घरु १ असटपदीआ चउतुकी ੴ सतिगुर प्रसादि ॥ दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ घर भीतरि घरु गुरू दिखाइआ सहजि रते मन भाई ॥ तू आपे दाना आपे बीना तू देवहि मति साई ॥१॥ मनु बैरागि रतउ बैरागी सबदि मनु बेधिआ मेरी माई ॥ अंतरि जोति निरंतरि बाणी साचे साहिब सिउ लिव लाई ॥ रहाउ ॥ असंख बैरागी कहहि बैराग सो बैरागी जि खसमै भावै ॥ हिरदै सबदि सदा भै रचिआ गुर की कार कमावै ॥ एको चेतै मनूआ न डोलै धावतु वरजि रहावै ॥ सहजे माता सदा रंगि राता साचे के गुण गावै ॥२॥ मनूआ पउणु बिंदु सुखवासी नामि वसै सुख भाई ॥ जिहबा नेत्र सोत्र सचि राते जलि बूझी तुझहि बुझाई ॥ आस निरास रहै बैरागी निज घरि ताड़ी लाई ॥ भिखिआ नामि रजे संतोखी अम्रितु सहजि पीआई ॥३॥ दुबिधा विचि बैरागु न होवी जब लगु दूजी राई ॥ सभु जगु तेरा तू एको दाता अवरु न दूजा भाई ॥ मनमुखि जंत दुखि सदा निवासी गुरमुखि दे वडिआई ॥ अपर अपार अगम अगोचर कहणै कीम न पाई ॥४॥ सुंन समाधि महा परमारथु तीनि भवण पति नामं ॥ मसतकि लेखु जीआ जगि जोनी सिरि सिरि लेखु सहामं ॥ करम सुकरम कराए आपे आपे भगति द्रिड़ामं ॥ मनि मुखि जूठि लहै भै मानं आपे गिआनु अगामं ॥५॥ जिन चाखिआ सेई सादु जाणनि जिउ गुंगे मिठिआई ॥ अकथै का किआ कथीऐ भाई चालउ सदा रजाई ॥ गुरु दाता मेले ता मति होवै निगुरे मति न काई ॥ जिउ चलाए तिउ चालह भाई होर किआ को करे चतुराई ॥६॥ इकि भरमि भुलाए इकि भगती राते तेरा खेलु अपारा ॥ जितु तुधु लाए तेहा फलु पाइआ तू हुकमि चलावणहारा ॥ सेवा करी जे किछु होवै अपणा जीउ पिंडु तुमारा ॥ सतिगुरि मिलिऐ किरपा कीनी अम्रित नामु अधारा ॥७॥ गगनंतरि वासिआ गुण परगासिआ गुण महि गिआन धिआनं ॥ नामु मनि भावै कहै कहावै ततो ततु वखानं ॥ सबदु गुर पीरा गहिर ग्मभीरा बिनु सबदै जगु बउरानं ॥ पूरा बैरागी सहजि सुभागी सचु नानक मनु मानं ॥८॥१॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥ ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Dengue: ਮਾਨਸੂਨ ਦੇ ਆਉਣ ਨਾਲ ਡੇਂਗੂ ਦਾ ਸਤਾਉਣ ਲੱਗਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Dengue: ਮਾਨਸੂਨ ਦੇ ਆਉਣ ਨਾਲ ਸਤਾਉਣ ਲੱਗਾ ਡੇਂਗੂ ਦਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Advertisement
ABP Premium

ਵੀਡੀਓਜ਼

Ludhiana Sad News | ਜਨਮ ਦਿਨ ਤੋਂ ਪਹਿਲਾਂ 8 ਸਾਲ ਦੇ ਬੱਚੇ ਦੀ ਦਰਦਨਾਕ ਮੌਤ, ਜ਼ਿੰਮੇਵਾਰ ਕੌਣ ਕੁਦਰਤ ਜਾਂ ਸਰਕਾਰੀ ਮਹਿਕਮੇ ?Amritsar Police | ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਮੰਗਵਾ ਰਹੇ ਸੀ ਹੈਰੋਇਨ -ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ 3 ਤਸਕਰBarnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤMLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Dengue: ਮਾਨਸੂਨ ਦੇ ਆਉਣ ਨਾਲ ਡੇਂਗੂ ਦਾ ਸਤਾਉਣ ਲੱਗਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Dengue: ਮਾਨਸੂਨ ਦੇ ਆਉਣ ਨਾਲ ਸਤਾਉਣ ਲੱਗਾ ਡੇਂਗੂ ਦਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Youtube AI Song: ਯੂਟਿਊਬ ਦਾ ਨਵਾਂ ਫੀਚਰ ਜਲਦ ਆ ਰਿਹੈ, 3 ਵੱਡੀਆਂ ਕੰਪਨੀਆਂ ਨਾਲ ਚੱਲ ਰਹੀ ਗੱਲਬਾਤ, ਹੁਣ AI ਬਣਾ ਸਕੇਗਾ ਗਾਣੇ
Youtube AI Song: ਯੂਟਿਊਬ ਦਾ ਨਵਾਂ ਫੀਚਰ ਜਲਦ ਆ ਰਿਹੈ, 3 ਵੱਡੀਆਂ ਕੰਪਨੀਆਂ ਨਾਲ ਚੱਲ ਰਹੀ ਗੱਲਬਾਤ, ਹੁਣ AI ਬਣਾ ਸਕੇਗਾ ਗਾਣੇ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Embed widget