ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
 
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
 
ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।
 
(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget