ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
 
ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ। ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨। ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩। ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।
 
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
 
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget