ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਪ੍ਰੈਲ 2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
 
ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ।
 
ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।
 
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
 
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
 
ਕਬੀਰ ਜੀ ਆਖਦੇ ਹਨ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget