ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਪ੍ਰੈਲ 2026

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
 
ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।
 
 
ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Embed widget