ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਪ੍ਰੈਲ 2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
 
ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
 
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ।
 
ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget