ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮਿਤੀ 24 ਅਗਸਤ 2024 ਦਾ ਹੁਕਮਨਾਮਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮਿਤੀ 24 ਅਗਸਤ 2024 ਦਾ ਹੁਕਮਨਾਮਾ

ਗੂਜਰੀ ਮਹਲਾ ੧ ॥

 

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਸ਼ੁੱਕਰਵਾਰ, ੮ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੮੯)

ਪੰਜਾਬੀ ਵਿਆਖਿਆ:

ਗੂਜਰੀ ਮਹਲਾ ੧ ॥

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤਿ੍ਰਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Embed widget