ਪੜਚੋਲ ਕਰੋ

Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22 -01-2024)

ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥

ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

ਪਦਅਰਥ:- ਜਬ ਤੇ—ਜਦੋਂ ਤੋਂ। ਭੇਟੇ—ਮਿਲੇ, ਪ੍ਰਾਪਤ ਕੀਤੇ। ਸਾਧੂ ਦਰਸਨ—ਗੁਰੂ ਦੇ ਦਰਸਣ। ਓਇ—{ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਕਰਿ—ਕਰ ਕੇ। ਪੁਰਖ ਬਿਧਾਤਾ—ਸਰਬ-ਵਿਆਪਕ ਕਰਤਾਰ। ਮੋਹਿ—ਮੈਂ। ਜਸੋ—ਜਸੁ, ਸਿਫ਼ਤਿ-ਸਾਲਾਹ। ਮਨਿ—ਮਨ ਵਿਚ। ਪ੍ਰਗਾਸ—(ਆਤਮਕ ਜੀਵਨ ਦਾ) ਚਾਨਣ।1। ਰਹਾਉ। ਨਿਧਾਨੁ—ਖ਼ਜ਼ਾਨਾ। ਰਿਦ—ਹਿਰਦਾ। ਅਗੋਚਰ ਵਸਤੁ—ਉਹ ਚੀਜ਼ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਨੋਟ:- ਲਫ਼ਜ਼ ‘ਵਸਤੁ’ ਇਸਤ੍ਰੀ ਲਿੰਗ ਹੈ}। ਨਾਮਿ—ਨਾਮ ਵਿਚ। ਰੰਗੁ—ਪਿਆਰ।2। ਅਚਿੰਤਾ—ਚਿੰਤਾ ਤੋਂ ਰਹਿਤ। ਅਸੋਚਾ—ਸੋਚਾਂ ਤੋਂ ਰਹਿਤ। ਸੋਗੁ—ਗ਼ਮ। ਤੇ—ਤੋਂ, ਨਾਲ। ਬਿਬਾਕਾ—ਨਿਡਰ, ਬੇ-ਬਾਕ।3। ਭਾਣੀ—ਚੰਗੀ ਲੱਗਦੀ ਹੈ। ਜਿਨਿ—ਜਿਸ (ਗੁਰੂ) ਨੇ। ਕੈ—ਤੋਂ। ਕੁਰਬਾਣੀ—ਸਦਕੇ।4।
 
ਅਰਥ:- ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।1। ਰਹਾਉ। ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।1। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।2। (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।3। ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।4। 4।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget