ਸਲੋਕ ਮਃ ੧ ॥



ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ सलोक मः १ ॥ वेलि पिंञाइआ कति वुणाइआ ॥ कटि कुटि करि खु्मबि चड़ाइआ ॥ लोहा वढे दरजी पाड़े सूई धागा सीवै ॥ इउ पति पाटी सिफती सीपै नानक जीवत जीवै ॥ होइ पुराणा कपड़ु पाटै सूई धागा गंढै ॥ माहु पखु किहु चलै नाही घड़ी मुहतु किछु हंढै ॥ Shalok, First Mehl:
The cotton is ginned, woven and spun; The cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord's Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment.




(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ। ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। ਲੋਹਾ = ਕੈਂਚੀ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਇਉ = ਇਸੇ ਤਰ੍ਹਾਂ ਹੀ। ਪਤਿ ਪਾਟੀ = ਗੁਆਚੀ ਹੋਈ ਇੱਜ਼ਤ। ਸਿਫਤੀ = ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ। ਜੀਵਤ ਜੀਵੈ = ਅਸਲ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ,



(ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; ਮਾਹੁ = ਮਹੀਨਾ। ਪਖੁ = (ਚਾਨਣਾ ਤੇ ਹਨੇਰਾ ਪੱਖ) ਅੱਧਾ ਮਹੀਨਾ। ਕਿਹੁ = ਕਿਛੁ, ਕੁਝ। ਚਲੈ = ਤੱਗਦਾ ਹੈ। ਮੁਹਤੁ = ਮੁਹੂਰਤ, ਦੋ ਘੜੀ।