ਪੜਚੋਲ ਕਰੋ

Hukamnama Sahib From Sri Darbar Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
 
ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨।
 
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ, 1 ਦਸੰਬਰ ਨੂੰ ਆਉਣਗੇ ਵਾਪਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ, 1 ਦਸੰਬਰ ਨੂੰ ਆਉਣਗੇ ਵਾਪਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

Embed widget