ਪੜਚੋਲ ਕਰੋ
Advertisement
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (23-05-2024)
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
ਪਦਅਰਥ:- ਅੰਮ੍ਰਿਤ ਬਾਣੀ—ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਦੀ ਰਾਹੀਂ। ਅਮਿਉ ਰਸੁ—ਅੰਮ੍ਰਿਤ ਦਾ ਸੁਆਦ। ਗੁਣ ਗਾਉ—ਸਿਫ਼ਤਿ-ਸਾਲਾਹ ਕਰੋ। ਸੁਆਉ—ਸੁਆਰਥ, ਮਨੋਰਥ। ਪਦਾਰਥੁ—ਕੀਮਤੀ ਚੀਜ਼। ਜਨਮੁ—ਮਨੁੱਖਾ ਜੀਵਨ। ਭਾਉ—ਪ੍ਰੇਮ, ਪਿਆਰ। ਸਹਜ—ਆਤਮਕ ਅਡੋਲਤਾ।
ਅਰਥ:- ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਦੇਸ਼
ਪੰਜਾਬ
Advertisement