ਪੜਚੋਲ ਕਰੋ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (26-05-2024)

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
 
ਪਦਅਰਥ:- ਮੰਦਰੁ—ਦੇਵਤੇ ਦਾ ਅਸਥਾਨ। ਤਨੁ—ਸਰੀਰ (ਭਾਵ, ਗਿਆਨ-ਇੰਦ੍ਰੇ)। ਵੇਸ ਕਲੰਦਰੁ—ਫ਼ਕੀਰੀ ਪਹਿਰਾਵੇ ਵਾਲਾ। ਕਲੰਦਰ—ਫ਼ਕੀਰ, ਰਮਤਾ ਫ਼ਕੀਰ। ਘਟ ਹੀ—ਘਟਿ ਹੀ, ਹਿਰਦੇ ਵਿਚ ਹੀ। ਤੀਰਥਿ—ਤੀਰਥ ਉਤੇ। ਨਾਵਾ—ਮੈਂ ਨ੍ਹਾਉਂਦਾ ਹਾਂ। ਏਕੁ ਸਬਦੁ—ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ। ਮੇਰੈ ਪ੍ਰਾਨਿ—ਮੇਰੀ ਜਿੰਦ ਵਿਚ। ਜਨਮਿ—ਜਨਮ ਵਿਚ। ਬਾਹੁੜਿ—ਮੁੜ, ਫਿਰ। ਆਵਾ—ਆਵਾਂਗਾ।1। ਬੇਧਿਆ—ਵਿੱਝ ਗਿਆ ਹੈ। ਸੇਤੀ—ਨਾਲ। ਮੇਰੀ ਮਾਈ—ਹੇ ਮੇਰੀ ਮਾਂ! ਕਉਣੁ ਜਾਣੈ—ਹੋਰ ਕੋਈ ਨਹੀਂ ਜਾਣਦਾ। ਪੀਰ—ਪੀੜ। ਚਿੰਤ ਪਰਾਈ—ਕਿਸੇ ਹੋਰ ਦੀ ਆਸ।1। ਰਹਾਉ। ਅਗਮ—ਹੇ ਅਗੰਮ! ਹੇ ਅਪਹੁੰਚ! ਅਗੋਚਰੁ—ਅ-ਗੋ-ਚਰ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਅਲਖ—ਅਦ੍ਰਿਸ਼ਟ। ਚਿੰਤਾ—ਫ਼ਿਕਰ, ਧਿਆਨ, ਸੰਭਾਲ। ਕਰਹੁ—ਤੁਸੀ ਕਰਦੇ ਹੋ। ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ—ਭਰਪੂਰ, ਨਕਾ ਨਕ। ਘਟਿ—ਘਟ ਵਿਚ। ਘਟਿ ਘਟਿ—ਹਰੇਕ ਘਟ ਵਿਚ।2। ਸਿਖ—ਸਿੱਖਿਆ। ਮਤਿ—ਅਕਲ। ਮੰਦਿਰ—ਜੀਵਾਂ ਦੇ ਮਨ (ਰੂਪ ਮੰਦਰ)। ਛਾਵਾ—ਸਰੀਰ। ਜਾਣਾ—ਮੈਂ ਜਾਣਦਾ। ਗਾਵਾ—ਮੈਂ ਗਾਂਦਾ ਹਾਂ।3। ਸਭਿ—ਸਾਰੇ। ਚਿੰਤ—ਫ਼ਿਕਰ, ਸੰਭਾਲ। ਤੁਧੁ ਪਾਸੇ—ਤੇਰੇ ਪਾਸ, ਤੈਨੂੰ ਹੀ।4।
 
ਅਰਥ:- ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ। ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।1। ਰਹਾਉ। ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ।1। ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ। ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ।2। ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ। ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ। ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ।3। ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ। ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ)।4।2।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget