ਪੜਚੋਲ ਕਰੋ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (28-05-2024)

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
 
ਬੇਧਿਆ = ਵਿੱਝ ਗਿਆ। ਕਿਛੁ ਆਨ = ਹੋਰ ਕੋਈ ਭੀ ਚੀਜ਼। ਮਿਲਿ = ਮਿਲ ਕੇ। ਘਟਿ ਘਟੇ = ਹਰੇਕ ਘਟ (ਸਰੀਰ) ਵਿਚ। ਅੰਮ੍ਰਿਤੋੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ {ਲਫ਼ਜ਼ 'ਅੰਮ੍ਰਿਤੁ' ਹੈ, ਇਥੇ 'ਅੰਮ੍ਰਿਤੋ' ਪੜ੍ਹਨਾ ਹੈ}। ਵੂਠਾ = ਆ ਵੱਸਿਆ। ਨਾਠੇ = ਨੱਠ ਗਏ। ਨਿਧਿ = ਖ਼ਜ਼ਾਨਾ। ਗਾਠੇ = ਗੰਢ। ਸਹਜ ਸੁਭਾਈ = ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਬੇਧੇ = ਵਿੱਝ ਜਾਣ ਨਾਲ ॥੧॥
 
ਰਾਗ ਆਸਾ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ। (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ)। ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget