ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-5-2024)

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
 
ਅਰਥ : ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ ॥੧॥ ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ ॥੧॥ ਰਹਾਉ ॥ ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ। ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ ॥੨॥ ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ-ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ! ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ ॥੩॥ ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}। ਵਿਟਹੁ = ਤੋਂ। ਘੁਮਘਾ = ਕੁਰਬਾਨ ॥੪॥੨॥
 
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥ ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
Embed widget