ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-05-2024)

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
 
ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ
 
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
 

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
Embed widget