HSGPC ਦੇ ਨਵੇਂ ਪ੍ਰਧਾਨ ਬਣੇ ਜਗਦੀਸ਼ ਝੀਂਡਾ, ਬਲਜੀਤ ਸਿੰਘ ਦਾਦੂਵਾਲ ਹੋਏ ਲਾਂਭੇ
ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ ਚੁਣਨ ਦਾ ਅਧਿਕਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅਰੋੜਾ ਵੱਲੋਂ ਝੀਂਡਾ ਦਾ ਨਾਂਅ ਰੱਖਿਆ ਗਿਆ ਤੇ ਕਿਹਾ ਗਿਆ ਕਿ ਹੁਣ ਐਚਐਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਹੋਣਗੇ
HSGPC: ਹਰਿਆਣਾ ਦੇ ਕੈਂਥਲ ਸਥਿਤ ਨੀਮ ਸਾਹਿਬ ਗੁਰੂਦੁਆਰਾ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਕ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਜਗਦੀਸ਼ ਸਿੰਘ ਝੀਂਡਾ ਨੂੰ ਐਚਐਸਜੀਪੀਸੀ ਦਾ ਪ੍ਰਧਾਨ ਬਣਾਇਆ ਗਿਆ।
ਗੁਰੂਘਰ ਵਿੱਚ ਚੱਲੀ ਕਈ ਘੰਟੇ ਲੰਬੀ ਬੈਠਕ ਤੋਂ ਬਾਅਦ ਸਰਬਸੰਮਤੀ ਨਾਲ ਝੀਂਡਾ ਨੂੰ ਕਮੇਟੀ ਦਾ ਨਵਾਂ ਪ੍ਰਧਾਨ ਥਾਪਿਆ ਗਿਆ। ਜ਼ਿਕਰ ਕਰ ਦਈਏ ਕਿ ਝੀਂਡਾ ਦੇ ਯਤਨਾਂ ਤੋਂ ਬਾਅਦ ਹਰਿਆਣਾ ਦੀ ਵੱਖਰੀ ਕਮੇਟੀ ਬਣਾਈ ਗਈ ਸੀ ਜਿਸ ਤੋਂ ਬਾਅਦ ਹਰਿਆਣਾ ਦੀ ਸਿੱਖ ਸੰਗਤ ਵਿੱਚ ਖ਼ੁਸ਼ੀ ਵੇਖੀ ਜਾ ਰਹੀ ਹੈ।
33 ਮੈਂਬਰਾਂ ਦੀ ਕਮੇਟੀ ਦੇ ਸੀਨੀਅਰ ਮੈਂਬਰ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ ਚੁਣਨ ਦਾ ਅਧਿਕਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅਰੋੜਾ ਵੱਲੋਂ ਝੀਂਡਾ ਦਾ ਨਾਂਅ ਰੱਖਿਆ ਗਿਆ ਤੇ ਕਿਹਾ ਗਿਆ ਕਿ ਹੁਣ ਐਚਐਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਹੋਣਗੇ ਨਾ ਕਿ ਬਲਜੀਤ ਸਿੰਘ ਦਾਦੂਵਾਲ ਹੋਣਗੇ। ਝੀਂਡਾ ਨੇ ਕਿਹਾ ਕਿ ਕਮੇਟੀ ਹੁਣ ਹਰਿਆਣਾ ਦੇ ਮੁੱਖ ਨਾਲ ਮਿਲਕੇ ਕਮੇਟੀ ਦੇ ਨਵੇਂ ਫੈਸਲੇ ਬਾਰੇ ਜਾਣਕਾਰੀ ਦੇਵੇਗੀ।
8 ਸਾਲਾਂ ਤੱਕ ਚੱਲੀ ਸੀ ਕਾਨੂੰਨੀ ਲੜਾਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਈ ਕਾਨੂੰਨੀ ਲੜਾਈ 8 ਸਾਲਾਂ ਤੋਂ ਚੱਲ ਰਹੀ ਸੀ। ਜੁਲਾਈ 2014 ਵਿੱਚ ਕਾਂਗਰਸ ਸਰਕਾਰ ਨੇ ਐਚਐਸਜੀਪੀਸੀ ਦਾ ਗਠਨ ਕਰਕੇ ਐਕਟ ਨੂੰ ਮਨਜ਼ੂਰੀ ਦਿੱਤੀ ਸੀ ਤੇ ਇਸ ਲਈ 30 ਜੁਲਾਈ 2014 ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਪਰ ਇਸ ਤੋਂ ਬਾਅਦ ਕਮੇਟੀ ਦਾ ਗਠਨ ਨਹੀਂ ਹੋਇਆ ਸੀ।
ਜ਼ਿਕਰ ਕਰ ਦਈਏ ਕਿ ਹਰਿਆਣਾ ਵਿੱਚ 27 ਗੁਰਦੁਆਰਾ ਸਾਹਿਬ ਹਨ ਜਿਨ੍ਹਾਂ ਵਿੱਚੋਂ 8 ਮੁੱਖ ਗੁਰੂਘਰ ਤੇ 6 ਹਜ਼ਾਰ ਏਕੜ ਦੀ ਦੇਖਭਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਹੈ। ਬਾਕੀ ਦੇ ਗੁਰੂਘਰਾਂ ਦੀ ਸੰਭਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ ਤੇ ਇਨ੍ਹਾਂ ਗੁਰੂਘਰਾਂ ਦਾ ਸਲਾਨਾ ਬਜਟ 400 ਕਰੋੜ ਦੱਸਿਆ ਜਾ ਰਿਹਾ ਹੈ।
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਖੜਕ ਸਕਦਾ ਡੰਡਾ-ਸੋਟਾ
ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਮੁੜ ਤਣਾਅ ਵਾਲਾ ਮਾਹੌਲ ਬਣ ਸਕਦਾ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਚਰਚਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਦਾ ਕਬਜ਼ਾ ਲਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਦੀ ਪੁਰਾਣੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਥਿਤੀ ਵਿੱਚ ਸਿੱਖ ਕੌਮ ਸੰਘਰਸ਼ ਲਈ ਮਜਬੂਰ ਹੋਵੇਗੀ। ਉਨ੍ਹਾਂ ਹਰਿਆਣਾ ਦੇ ਗੁਰਦੁਆਰਿਆ ਦਾ ਪ੍ਰਬੰਧ ਜਬਰੀ ਖੋਹਣ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 30 ਸਤੰਬਰ ਨੂੰ ਸੱਦੀ ਗਈ ਹੈ।