Vaishno Devi Yatra: ਵੈਸ਼ਨੋ ਦੇਵੀ ਯਾਤਰਾ ਨੂੰ ਇੱਕ ਵਾਰ ਫਿਰ ਰੋਕ ਦਿੱਤਾ ਗਿਆ ਹੈ। ਫਿਲਹਾਲ ਖਰਾਬ ਮੌਸਮ ਹੋਣ ਕਰਕੇ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ, ਜੇਕਰ ਸਵੇਰ ਤੱਕ ਮੌਸਮ ਹੋ ਜਾਂਦਾ ਹੈ ਤਾਂ ਯਾਤਰਾ ਸਵੇਰ ਤੋਂ ਫਿਰ ਸ਼ੁਰੂ ਹੋਵੇਗੀ। ਬੁੱਧਵਾਰ (17 ਸਤੰਬਰ) ਸ਼ਾਮ 5:30 ਵਜੇ ਕਟੜਾ ਤੋਂ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। 26 ਅਗਸਤ ਤੋਂ ਮੁੜ ਸ਼ੁਰੂ ਕੀਤੀ ਗਈ ਇਹ ਯਾਤਰਾ ਬੁੱਧਵਾਰ ਨੂੰ ਸ਼ੁਰੂ ਹੋਈ ਸੀ।

Continues below advertisement

ਦਰਅਸਲ, 26 ਅਗਸਤ ਨੂੰ ਜੰਮੂ ਡਿਵੀਜ਼ਨ ਵਿੱਚ ਬਹੁਤ ਖਰਾਬ ਮੌਸਮ ਹੋਣ ਕਰਕੇ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਰਸਤੇ 'ਤੇ ਜ਼ਮੀਨ ਖਿਸਕਣ ਕਾਰਨ 35 ਤੋਂ ਵੱਧ ਸ਼ਰਧਾਲੂ ਮਾਰੇ ਗਏ ਅਤੇ 10 ਤੋਂ ਵੱਧ ਜ਼ਖਮੀ ਹੋ ਗਏ ਸਨ। ਇਸ ਕਰਕੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਕਟੜਾ ਵਿੱਚ ਹਾਲ ਹੀ ਵਿੱਚ ਹੋਈ ਜ਼ਮੀਨ ਖਿਸਕਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਹੋਟਲਾਂ ਅਤੇ ਧਰਮਸ਼ਾਲਾਵਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਸਨ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।