Mata sahib kaur Ji: ਖਾਲਸਾ ਪੰਥ ਦੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ, ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ, ਜਾਣੋ ਇਤਿਹਾਸ
Mata Sahib Kaur ji: ਅੱਜ ਪੂਰੇ ਸਿੱਖ ਜਗਤ ਵਿੱਚ ਖਾਲਸੇ ਦੀ ਮਾਤਾ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਮਾਤਾ ਸਾਹਿਬ ਕੌਰ ਦੇ ਪਵਿੱਤਰ ਦਿਹਾੜੇ ਮੌਕੇ ਸਿਆਸੀ ਆਗੂਆਂ ਨੇ ਟਵੀਟ ਕਰਕੇ ਪੂਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ।
Mata Sahib Kaur ji: ਅੱਜ ਪੂਰੇ ਸਿੱਖ ਜਗਤ ਵਿੱਚ ਖਾਲਸੇ ਦੀ ਮਾਤਾ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਮਾਤਾ ਸਾਹਿਬ ਕੌਰ ਦੇ ਪਵਿੱਤਰ ਦਿਹਾੜੇ ਮੌਕੇ ਸਿਆਸੀ ਆਗੂਆਂ ਨੇ ਟਵੀਟ ਕਰਕੇ ਪੂਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸਮੁੱਚੇ ਖਾਲਸੇ ਪੰਥ ਦੀ ਮਾਤਾ..ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸਿੱਖ ਕੌਮ ਨੂੰ ਬਹੁਤ ਬਹੁਤ ਵਧਾਈਆਂ…
ਸਮੁੱਚੇ ਖਾਲਸੇ ਪੰਥ ਦੀ ਮਾਤਾ..ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸਿੱਖ ਕੌਮ ਨੂੰ ਬਹੁਤ ਬਹੁਤ ਵਧਾਈਆਂ… pic.twitter.com/iWCRBoR71Z
— Bhagwant Mann (@BhagwantMann) November 3, 2023
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਸਿਖ ਕੌਮ ਨੂੰ ਵਧਾਈਆਂ ਦਿੱਤੀਆਂ ਕਿਹਾ, ਖ਼ਾਲਸਾ ਪੰਥ ਦੇ ਸਤਿਕਾਰਯੋਗ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਆਓ 'ਸੇਵਾ ਦੇ ਪੁੰਜ' ਮਾਤਾ ਸਾਹਿਬ ਕੌਰ ਜੀ ਦੇ ਬੇਮਿਸਾਲ ਜੀਵਨ ਤੋਂ ਪ੍ਰੇਰਨਾ ਲਈਏ ਅਤੇ ਗੁਰਮਤਿ ਵਿਚਾਰਾਂ ਨੂੰ ਜ਼ਿੰਦਗੀ ਦਾ ਆਦਰਸ਼ ਬਣਾਈਏ।
ਖ਼ਾਲਸਾ ਪੰਥ ਦੇ ਸਤਿਕਾਰਯੋਗ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਆਓ 'ਸੇਵਾ ਦੇ ਪੁੰਜ' ਮਾਤਾ ਸਾਹਿਬ ਕੌਰ ਜੀ ਦੇ ਬੇਮਿਸਾਲ ਜੀਵਨ ਤੋਂ ਪ੍ਰੇਰਨਾ ਲਈਏ ਅਤੇ ਗੁਰਮਤਿ ਵਿਚਾਰਾਂ ਨੂੰ ਜ਼ਿੰਦਗੀ ਦਾ ਆਦਰਸ਼ ਬਣਾਈਏ। #MataSahibKaurJi pic.twitter.com/5CzepZljbg
— Sukhbir Singh Badal (@officeofssbadal) November 3, 2023
ਦੱਸ ਦਈਏ ਮਾਤਾ ਸਾਹਿਬ ਕੌਰ ਜੀ ਦਾ ਜਨਮ 1 ਨਵੰਬਰ 1681 ਈਸਵੀ ਨੂੰ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਪਿਆਂ ਨੇ ਪਹਿਲਾ ਨਾਂ ਸਾਹਿਬ ਦੇਵਾਂ ਰੱਖਿਆ। ਰੋਹਤਾਸ ਨਗਰ ਦੀ ਧਰਤੀ ਮਹਿਕ ਪਈ, ਦਿਬ ਸ਼ਕਤੀ ਵਾਲੀ ਅਬੋਧ ਕੰਨਿਆ ਦਾ ਜਲਾਲ ਝੱਲਿਆ ਨਹੀਂ ਸੀ ਜਾਂਦਾ। ਭਾਈ ਰਾਮੂ ਜੀ ਨੂੰ ਪੁੱਤਰਾਂ ਵਾਂਗ ਵਧਾਈਆਂ ਦਿੱਤੀਆਂ ਗਈਆਂ।
ਕੁਝ ਸਮਾਂ ਪਾ ਕੇ ਭਾਈ ਰਾਮੂ ਜੀ ਦੇ ਘਰ ਇੱਕ ਪੁੱਤਰ ਨੇ ਵੀ ਜਨਮ ਲਿਆ, ਜਿਸ ਦਾ ਨਾਂ ਸਾਹਿਬ ਚੰਦ ਰੱਖਿਆ ਗਿਆ। ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ। ਇਹ ਸਾਰਾ ਪਰਿਵਾਰ 1700 ਈ: ਵਿਚ ਕਲਗੀਧਰ ਜੀ ਦੇ ਦਰਸਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਪੁੱਜਿਆ। ਸਭ ਤੋਂ ਪਹਿਲਾਂ ਮਾਤਾ ਸਾਹਿਬ ਦੇਵਾਂ ਜੀ ਨੇ ਆਪਣੇ ਮਾਤਾ-ਪਿਤਾ ਤੇ ਭਰਾ ਨਾਲ ਸਤਿਗੁਰੂ ਜੀ ਤੋਂ ਖੰਡੇ ਦੀ ਪਹੁਲ ਪ੍ਰਾਪਤ ਕੀਤੀ।
ਕੁਝ ਦਿਨ ਅਨੰਦਪੁਰ ਸਾਹਿਬ ਵਿਖੇ ਠਹਿਰਨ ਪਿੱਛੋਂ ਭਾਈ ਰਾਮੂ ਜੀ (ਅੰਮ੍ਰਿਤ ਛਕਣ ਉਪਰੰਤ ਰੱਖਿਆ ਨਾਮ ਭਾਈ ਰਾਵ ਸਿੰਘ ਜੀ) ਨੇ ਗੁਰੂ ਜੀ ਅੱਗੇ ਆਪਣੀ ਸਪੁੱਤਰੀ ਸਾਹਿਬ ਦੇਵਾਂ (ਮਾਤਾ ਸਾਹਿਬ ਕੌਰ) ਦਾ ਰਿਸ਼ਤਾ ਸਵੀਕਾਰ ਕਰਨ ਦੀ ਬੇਨਤੀ ਕੀਤੀ। ਗੁਰੂ ਜੀ ਨੇ ਪਹਿਲਾਂ ਹੀ ਸ਼ਾਦੀਸੁਦਾ ਅਤੇ ਚਾਰ ਸਾਹਿਬਜ਼ਾਦਿਆਂ ਦਾ ਪਿਤਾ ਹੋਣ ਦੇ ਨਾਤੇ ਸਾਹਿਬ ਦੇਵਾਂ (ਮਾਤਾ ਸਾਹਿਬ ਕੌਰ) ਦਾ ਰਿਸ਼ਤਾ ਸਵੀਕਾਰ ਕਰਨ ਤੋਂ ਨਾ ਕਰ ਦਿੱਤੀ।
ਭਾਈ ਰਾਵ ਸਿੰਘ ਜੀ ਨੇ ਬੇਨਤੀ ਕੀਤੀ ਕਿ ਸਾਹਿਬ ਦੇਵਾਂ (ਮਾਤਾ ਸਾਹਿਬ ਕੌਰ) ਪਹਿਲਾਂ ਹੀ ਸੰਕਲਪ ਕਰ ਚੁੱਕੀ ਹੈ ਕਿ ਉਹ ਕੇਵਲ ਗੁਰੂ ਗੋਬਿੰਦ ਸਿੰਘ ਜੀ ਨਾਲ ਹੀ ਸ਼ਾਦੀ ਕਰਨਗੇ ਹੋਰ ਕਿਸੇ ਨਾਲ ਨਹੀਂ। ਲੜਕੀ ਦੀ ਇੱਛਾ ਮੁਤਾਬਕ ਅਸੀਂ ਸਾਰਾ ਪਰਿਵਾਰ ਵੀ ਆਪਣੀ ਸਪੁੱਤਰੀ ਦਾ ਡੋਲ਼ਾ ਮਨ ਦੀਆਂ ਗਹਿਰਾਈਆਂ ਤੋਂ ਆਪ ਜੀ ਨੂੰ ਅਰਪਨ ਕਰ ਚੁੱਕੇ ਹਾਂ। ਸਾਡੇ ਸਾਰੇ ਪਰਿਵਾਰ ਦੇ ਸੰਕਲਪ ਪਿੱਛੋਂ ਸੰਗਤ ਵੀ ਇਸ ਨੂੰ ਮਾਤਾ ਜੀ ਕਹਿ ਕੇ ਬੁਲਾਉਂਦੇ ਹਨ। ਇਸ ਲਈ ਹੁਣ ਤੁਸੀ ਬੇਸ਼ੱਕ ਇਸ ਨੂੰ ਆਪਣੇ ਮਹਿਲ ਬਣਾ ਕੇ ਰੱਖੋ ਚਾਹੇ ਆਪਣੀ ਦਾਸੀ ਬਣਾ ਕੇ ਰੱਖੋ।
ਆਪਣੇ ਮਨ ਵਿੱਚ ਧਾਰੇ ਸੰਕਲਪ ਉਪਰੰਤ ਮੈਂ ਇਸ ਦਾ ਡੋਲ਼ਾ ਕਿਸੇ ਹੋਰ ਥਾਂ ਨਹੀਂ ਭੇਜ ਸਕਦਾ ਅਤੇ ਨਾ ਹੀ ਇਹ ਲੜਕੀ ਹੁਣ ਹੋਰ ਕਿਧਰੇ ਜਾਣ ਲਈ ਤਿਆਰ ਹੈ। ਸਾਰੇ ਪਰਿਵਾਰ ਅਤੇ ਸੰਗਤ ਦੀ ਬੇਨਤੀ ਮੰਨਦੇ ਹੋਏ ਗੁਰੂ ਸਾਹਿਬ ਜੀ ਨੇ ਕਿਹਾ ਕਿ ਇਕ ਸ਼ਰਤ ’ਤੇ ਵਿਆਹ ਹੋ ਸਕਦਾ ਹੈ ਕਿ ਇਸ ਨਾਲ ਗ੍ਰਹਿਸਤੀ ਜੀਵਨ ਵਾਲੇ ਸਬੰਧ ਨਹੀਂ ਰੱਖੇ ਜਾਣਗੇ ਸਿਰਫ਼ ਕੁਆਰੇ ਡੋਲ਼ੇ ਦੇ ਤੌਰ ’ਤੇ ਹੀ ਸਾਡੇ ਨਾਲ ਰਹਿ ਸਕਦੀ ਹੈ। ਸ਼ਰਤ ਅਧੀਨ ਵਿਆਹ ਬਾਰੇ ਗੁਰੂ ਜੀ ਵੱਲੋਂ ਭਾਈ ਰਾਮੂ ਜੀ (ਭਾਈ ਰਾਵ ਸਿੰਘ), ਮਾਤਾ ਜਸਦੇਈ (ਜਸਦੇਵ ਕੌਰ), ਮਾਤਾ ਸਾਹਿਬ ਦੇਵਾਂ (ਮਾਤਾ ਸਾਹਿਬ ਕੌਰ), ਸਾਹਿਬ ਚੰਦ (ਸਾਹਿਬ ਸਿੰਘ) ਅਤੇ ਸੰਗਤ ਦੀ ਬੇਨਤੀ ਪ੍ਰਵਾਨ ਹੋਣ ਉਪਰੰਤ ਸਾਰੇ ਪਾਸੇ ਖੁਸ਼ੀਆਂ ਛਾ ਗਈਆਂ।
ਮਾਤਾ ਸਾਹਿਬ ਕੌਰ ਜੀ ਦਾ ਗੁਰੂ ਗੋਬਿੰਦ ਸਿੰਘ ਜੀ ਨਾਲ ਅਨੰਦ ਕਾਰਜ ਸ੍ਰੀ ਅਨੰਦਪੁਰ ਸਾਹਿਬ ਵਿਖੇ 18 ਵੈਸਾਖ 1757 ਬਿ:/ 19 ਅਪ੍ਰੈਲ 1700 ਈ: ਦਿਨ ਸੋਮਵਾਰ ਨੂੰ ਭਾਵ 1699 ਦੀ ਵੈਸਾਖੀ ਤੋਂ ਇੱਕ ਸਾਲ ਪਿੱਛੋਂ ਕੀਤਾ ਗਿਆ। ਸ਼ਾਦੀ ਹੋਣ ਤੋਂ ਬਾਅਦ ਦਸਮੇਸ਼ ਪਿਤਾ ਜੀ ਦੇ ਹੁਕਮ ਅਨੁਸਾਰ ਮਾਤਾ ਸਾਹਿਬ ਕੌਰ ਜੀ ਨੇ ਸਾਰੀ ਜ਼ਿੰਦਗੀ ਗੁਰੂ ਸਾਹਿਬ ਜੀ ਦੇ ਪਵਿੱਤਰ ਚਰਨਾਂ ਵਿਚ ਧਿਆਨ ਜੋੜ ਕੇ ਕੁਆਰੇ ਡੋਲ਼ੇ ਦੇ ਰੂਪ ਵਿਚ ਗੁਜਾਰੀ ਅਤੇ ਕਦੇ ਵੀ ਗੁਰੂ ਕੇ ਮਹਿਲ ਹੋਣ ਦਾ ਅਭਿਮਾਨ ਨਹੀਂ ਕੀਤਾ ਸੀ।
ਇਹ ਵੀ ਪੜ੍ਹੋ: Sikh Genocide: ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ