Mata Sahib Kaur ji: ਅੱਜ ਪੂਰੇ ਸਿੱਖ ਜਗਤ ਵਿੱਚ ਖਾਲਸੇ ਦੀ ਮਾਤਾ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਮਾਤਾ ਸਾਹਿਬ ਕੌਰ ਦੇ ਪਵਿੱਤਰ ਦਿਹਾੜੇ ਮੌਕੇ ਸਿਆਸੀ ਆਗੂਆਂ ਨੇ ਟਵੀਟ ਕਰਕੇ ਪੂਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸਮੁੱਚੇ ਖਾਲਸੇ ਪੰਥ ਦੀ ਮਾਤਾ..ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸਿੱਖ ਕੌਮ ਨੂੰ ਬਹੁਤ ਬਹੁਤ ਵਧਾਈਆਂ…






 ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਸਿਖ ਕੌਮ ਨੂੰ ਵਧਾਈਆਂ ਦਿੱਤੀਆਂ ਕਿਹਾ, ਖ਼ਾਲਸਾ ਪੰਥ ਦੇ ਸਤਿਕਾਰਯੋਗ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਆਓ 'ਸੇਵਾ ਦੇ ਪੁੰਜ' ਮਾਤਾ ਸਾਹਿਬ ਕੌਰ ਜੀ ਦੇ ਬੇਮਿਸਾਲ ਜੀਵਨ ਤੋਂ ਪ੍ਰੇਰਨਾ ਲਈਏ ਅਤੇ ਗੁਰਮਤਿ ਵਿਚਾਰਾਂ ਨੂੰ ਜ਼ਿੰਦਗੀ ਦਾ ਆਦਰਸ਼ ਬਣਾਈਏ।