ਪੜਚੋਲ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। 

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਦੀ ਅਗਵਾਈ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਜਨਰਲ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਅਧਿਕਾਰੀ ਵਰਿੰਦਰ ਸਿੰਘ ਠਰੂ ਅਤੇ ਹਰਪਾਲ ਸਿੰਘ ਜਥੇ ਨਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਇਸ ਮੌਕੇ ਜਥਾ ਆਗੂ ਮਾਸਟਰ ਪ੍ਰੀਤ ਸਿੰਘ ਨੇ ਆਖਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਦੀ ਖੁਸ਼ਕਿਸਮਤੀ ਹੈ।

ਇਸ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਪੂਰੀ ਦੁਨੀਆਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਸਜਾਏ ਜਾਂਦੇ ਹਨ, ਪਰੰਤੂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਦਾ ਹਿੱਸਾ ਬਣਨਾ ਸ਼ਰਧਾਲੂਆਂ ਲਈ ਸੁਭਾਗੇ ਪਲ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸ਼ਰਧਾਲੂਆਂ ਦੇ ਵੀਜ਼ੇ ਕੱਟਣੇ ਨਹੀਂ ਚਾਹੀਦੇ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 1496 ਸ਼ਰਧਾਲੂਆਂ ਵਿੱਚੋਂ 586 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਸ਼ਰਧਾਲੂਆਂ ਦੇ ਮਨਾਂ ਵਿਚ ਰੋਸ ਹੈ। ਇਹ ਅਤਿ ਅਹਿਮ ਮਾਮਲਾ ਹੈ, ਜਿਸ ਵੱਲ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਉਚੇਚਾ ਧਿਆਨ ਦੇਣਾ ਚਾਹੀਦਾ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗਿਆ ਜਥਾ ਪਾਕਿਸਤਾਨ ਸਥਿਤ ਹੋਰਨਾਂ ਇਤਿਹਾਸਕ ਗੁਰ-ਅਸਥਾਨਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ 7 ਨਵੰਬਰ ਨੂੰ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖੂਪੁਰਾ) ਵਿਖੇ ਨਤਮਸਤਕ ਹੋਵੇਗਾ। 8 ਨਵੰਬਰ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਸਮੇਂ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। 

9 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਸਨ ਅਬਦਾਲ ਲਈ ਰਵਾਨਾ ਹੋਣਗੇ ਅਤੇ 10 ਨਵੰਬਰ ਨੂੰ ਇਥੇ ਠਹਿਰਣ ਮਗਰੋਂ 11 ਨਵੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜਣਗੇ। 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸ਼ਾਮ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਵਾਪਸ ਪਰਤ ਆਵੇਗਾ। 14 ਨਵੰਬਰ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ ਵਿਖੇ ਰੁਕੇਗਾ, ਜਿਥੋਂ 15 ਨਵੰਬਰ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਸਰਹੱਦ ’ਤੇ ਐਂਟਰੀ ਫਾਰਮ ਆਦਿ ਭਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਅਤੇ ਇਸ ਦੇ ਨਾਲ ਹੀ 5 ਬੱਸਾਂ ਇਮੀਗ੍ਰੇਸ਼ਨ ਕੇਂਦਰ ਤੋਂ ਸਰਹੱਦ ਤੱਕ ਸ਼ਰਧਾਲੂਆਂ ਲੈਜਾਣ ਲਈ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਲਈ ਲੰਗਰ ਅਤੇ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget