ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦਾ ਸੁਝਾਅ ਰੱਦ ਕਰ ਦਿੱਤਾ ਹੈ। ਇਹ ਸੁਝਾਅ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਤਾ ਸੀ ਜਿਸ ਨੂੰ ਦੇਸ਼-ਵਿਦੇਸ਼ ਵਿੱਚੋਂ ਪਹੁੰਚੀ ਸੰਗਤ ਨੇ ਪ੍ਰਵਾਨ ਕੀਤਾ ਸੀ।


ਸੋਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ। ਇਸ ਨੂੰ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੀ ਇਸ ਸੁਝਾਅ ਨੂੰ ਰੱਦ ਕਰ ਚੁੱਕੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਗੁਰੂ ਸਾਹਿਬ ਵੱਲੋਂ ਸਥਾਪਤ ਪੰਚ ਪ੍ਰਧਾਨੀ ਪ੍ਰਥਾ ਦੇ ਵਿਰੁੱਧ ਹੈ।