ਪੜਚੋਲ ਕਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਅਪੀਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਅਪੀਲ ਕੀਤੀ ਹੈ।

ਪੁਰਾਣੀ ਤਸਵੀਰ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਤੋਂ ਬਾਅਦ ਜਦੋਂ ਪੂਰਾ ਦੇਸ਼ ਅਨਲੌਕ ਦੀ ਪ੍ਰਕਿਰਿਆ ਵੱਲ ਵੱਧ ਰਿਹਾ ਹੈ ਅਤੇ ਸਾਰੇ ਧਾਰਮਿਕ ਅਸਥਾਨ ਖੋਲੇ ਜਾ ਰਹੇ ਹਨ ਤਾਂ ਉਥੇ ਕਰਤਾਰਪੁਰ ਸਾਹਿਬ ਕੌਰੀਡੋਰ ਵੀ ਖੁੱਲ੍ਹਣਾ ਚਾਹਿਦਾ ਹੈ ਤਾਂ ਜੋ ਸਿੱਖ ਸੰਗਤਾਂ ਗੁਰੂ ਘਰ ਦੇ ਦਰਸ਼ਨ ਦਿਦਾਰੇ ਕਰ ਸੱਕਣ।
ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਵੇਂ ਸਰਕਾਰ ਕੁੱਝ ਜ਼ਰੂਰ ਹਦਾਇਤਾਂ ਅਤੇ ਪ੍ਰਹੇਜ਼ ਲਾਗੂ ਕਰ ਦੇਵੇ ਪਰ ਸਿੱਖ ਸੰਗਤਾਂ ਦੀ ਸ਼ਰਧਾ ਭਾਵਨਾ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ ਦੇਵੇ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ ਡੇਰਾ ਬਾਬਾ ਨਾਨਕ ਪਹੁੰਚ ਬੀਤੇ ਦਿਨੀਂ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਰਦਾਸ ਕੀਤੀ ਸੀ।ਉਨ੍ਹਾਂ ਦੋਵਾਂ ਸਰਕਾਰਾਂ ਨੂੰ ਬੇਨਤੀ ਕੀਤੀ ਸੀ ਲਾਂਘਾ ਖੋਲ੍ਹਿਆ ਜਾਵੇ।
2019 ‘ਚ ਕਰਤਾਰਪੁਰ ਸਾਹਿਬ ਲਾਂਘਾ ਖੋਲਿਆ ਗਿਆ ਸੀ। 9 ਨਵੰਬਰ, 2019 ਨੂੰ ਕੌਰੀਡੋਰ ਦਾ ਉਦਘਾਟਨ ਹੋਇਆ ਸੀ।
ਕਰਤਾਰਪੁਰ ਕੌਰੀਡੋਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁੱਲਿਆ ਸੀ। ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੇ ਦਰਸ਼ਨ ਕੀਤੇ ਸਨ। ਬਿਨਾਂ ਵੀਜ਼ਾ ਦਰਸ਼ਨਾਂ ਦੀ ਸੰਗਤ ਨੂੰ ਇਜਾਜ਼ਤ ਦਿੱਤੀ ਗਈ ਸੀ। ਸਿੱਖ ਸੰਗਤਾਂ ਦੀ ਦਹਾਕਿਆਂ ਪੁਰਾਣੀ ਮੰਗ 2019 ‘ਚ ਪ੍ਰਵਾਨ ਹੋਈ ਸੀ।
ਮਾਰਚ ਮਹੀਨੇ ‘ਚ ਕੋਰੋਨਾ ਕਰਕੇ ਪਾਬੰਦੀਆਂ ਲਗਾਈਆਂ ਗਈਆਂ ਸੀ ਅਤੇ ਕਰਤਾਰਪੁਰ ਲਾਂਘਾ ਵੀ ਬੰਦ ਕੀਤਾ ਗਿਆ ਸੀ। 16 ਮਾਰਚ 2020 ਨੂੰ ਆਰਜ਼ੀ ਤੌਰ ‘ਤੇ ਭਾਰਤ ਨੇ ਲਾਂਘਾ ਬੰਦ ਕੀਤਾ ਸੀ। ਕਰੀਬ 7 ਮਹੀਨਿਆਂ ਤੋਂ ਆਰਜ਼ੀ ਤੌਰ ‘ਤੇ ਕਰਤਾਰਪੁਰ ਕੌਰੀਡੋਰ ਬੰਦ ਪਿਆ ਹੈ।ਕੋਰੋਨਾ ਦੇ ਬਾਵਜੂਦ ਪਾਕਿਸਤਾਨ ਨੇ ਦਰਸ਼ਨਾਂ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਭਾਰਤ ਸਰਕਾਰ ਵੱਲੋਂ ਲਾਂਘਾ ਖੋਲਣ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
