ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਦੇਹਾਂਤ ਹੋ ਗਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿੱਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹੇ ਹਨ।


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਅਵਤਾਰ ਸਿੰਘ ਹਿਤ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ, ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਹਿਤ ਸਾਹਿਬ ਨੂੰ ਪੰਥ ਅਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।









 


ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਕਿਹਾ, "ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ Ex-ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।"