ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਸ਼ਨੀਵਾਰ ਰਾਤ ਇੱਕ ਪਾਰਟੀ ਹੋਈ। ਜਿਸ ਵਿੱਚ ਮੀਟ ਤੇ ਸ਼ਰਾਬ ਵੀ ਪਰੋਸੀ ਗਈ ਸੀ।  ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ।


ਧਾਰਮਿਕ ਮਰਿਆਦਾ ਦਾ ਕੀਤਾ ਗਿਆ ਘਾਣ ਨੂੰ ਦੇਖਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਮੱਕਾ ਤੇ ਮਦੀਨਾ ਧਰਮ ਅਸਥਾਨ ਹਨ, ਉਸੇ ਤਰ੍ਹਾਂ ਕਰਤਾਰਪੁਰ ਸਾਹਿਬ ਵੀ ਅਸਥਾਨ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਜਿਹੀ ਜਗ੍ਹਾ ਦੇ ਨੇੜੇ ਅਜਿਹੀ ਪਾਰਟੀ ਨਹੀਂ ਹੋਣੀ ਚਾਹੀਦੀ।


ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਦਿਨ ਐਤਵਾਰ ਨੂੰ ਰਾਤ 8 ਵਜੇ ਸ਼ੁਰੂ ਹੋਈ। ਜਿਸ ਵਿੱਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਬਹੁਤ ਜ਼ਿਆਦਾ ਹੋਇਆ।


 ਅਧਿਕਾਰੀ ਵੀ ਸ਼ਰਾਬ ਦੇ ਨਸ਼ੇ ‘ਚ ਨੱਚਦੇ ਨਜ਼ਰ ਆਏ।  ਖਾਸ ਗੱਲ ਇਹ ਰਹੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੰਮਾ ਸਮਾਂ ਪਾਰਟੀ ਵਿੱਚ ਰਹੇ। 


ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜ ਡਾਲਰ ਦੀ ਫੀਸ ਵਸੂਲੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਜਜ਼ੀਆ ਇਸ ਲਈ ਲਿਆ ਜਾ ਰਿਹਾ ਹੈ ਕਿਉਂਕਿ ਉਥੇ ਆਉਣ ਵਾਲੇ ਸਿੱਖ ਸ਼ਰਧਾਲੂ ਹਜ਼ਾਰਾਂ ਡਾਲਰ ਦਾਨ ਦਿੰਦੇ ਹਨ, ਪਾਕਿਸਤਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਮੱਕਾ ਅਤੇ ਮਦੀਨਾ ਜੇਕਰ ਅਜਿਹਾ ਹੋਵੇ ਤਾਂ ਉਨ੍ਹਾਂ ਨੂੰ ਕਿਵੇਂ ਮਹਿਸੂਸ ਹੋਵੇਗਾ। 


 



 


ਦੇਸ਼ 'ਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਜ਼ਿੰਮੇਵਾਰ ਲੋਕ ਸਟੇਜ ਤੋਂ ਕਹਿਣਗੇ ਕਿ ਗੁਰਦੁਆਰਿਆਂ ਨੂੰ ਖ਼ਤਮ ਕਰਨਾ ਹੈ ਤਾਂ ਅਜਿਹੀਆਂ ਘਟਨਾਵਾਂ ਵਾਪਰਨਗੀਆਂ ਅਤੇ ਉਹ ਲੋਕ ਜ਼ਿੰਮੇਵਾਰ ਹਨ ਜੋ ਖੁੱਲ੍ਹੇਆਮ ਸਟੇਜ 'ਤੇ ਅਜਿਹੀਆਂ ਗੱਲਾਂ ਕਰਦੇ ਹਨ। 


ਜਬਲਪੁਰ ਦੇ ਬਜ਼ਾਰ ਵਿੱਚ ਜਿਸ ਤਰ੍ਹਾਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਗਈ ਉਹ ਦੁਖਦਾਈ ਅਤੇ ਨਿੰਦਣਯੋਗ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਘਟਨਾ ਨੂੰ ਸ਼ਾਹੀ ਲੋਕਾਂ ਨੇ ਅੰਜਾਮ ਦਿੱਤਾ ਹੈ। ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।


ਹਰਿਆਣਾ 'ਚ ਇਕ ਸਿੱਖ ਨੌਜਵਾਨ ਨੂੰ ਹਿੰਦੁਸਤਾਨ ਜ਼ਿੰਦਾਬਾਦ ਕਹਿਣ 'ਤੇ ਮਜ਼ਬੂਰ ਹੋਣ 'ਤੇ ਕਿਹਾ ਕਿ ਰਾਮ ਅਤੇ ਵਾਹਿਗੁਰੂ ਕਹਿਣ ਲਈ ਮਜ਼ਬੂਰ ਨਾ ਕੀਤਾ ਜਾਵੇ, ਇਹ ਹੈਰਾਨ ਕਰਨ ਵਾਲੀ ਗੱਲ ਹੈ, ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ 'ਤੇ SGPC ਅਤੇ ਅਕਾਲੀ ਦਲ ਨੂੰ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।