ਅੰਮ੍ਰਿਤਸਰ: ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਿੱਖ ਕੌਮ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਯਾਦ ਕਰ ਰਹੀ ਹੈ।ਲੱਖਾਂ ਦੇ ਪ੍ਰੇਰਕ, ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰ ਰਹੇ ਹਨ।ਆਪਣੇ ਸੰਸਕਾਰ ਅਤੇ ਸੱਭਿਆਚਾਰ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰ ਦੇਣ ਵਾਲੇ ਭਾਈ ਤਾਰੂ ਸਿੰਘ ਜੀ ਤੇ ਭਵਿੱਖ ਦੀਆਂ ਸਾਡੀਆਂ ਪੀੜ੍ਹੀਆਂ ਸਦਾ ਮਾਣ ਕਰਣਗੀਆਂ। 


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ।ਉਨ੍ਹਾਂ ਵੱਲੋਂ ਧਰਮ ਪਰਿਵਰਤਨ ਦਾ ਮੁੱਦਾ ਵੀ ਚੁੱਕਿਆ ਗਿਆ।ਜਥੇਦਾਰਨ ਨੇ ਕਿਹਾ ਕਿ ਕੁਝ ਸਿੱਖਾਂ ਵੱਲੋਂ ਥੋੜ੍ਹੇ ਜਿਹੇ ਲਾਲਚ ਲਈ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਨੇ ਵੱਡੇ-ਵੱਡੇ ਲਾਲਚਾਂ ਨੂੰ ਨਕਾਰ ਕੇ ਸਿੱਖੀ ਦਾ ਪੱਲਾ ਨਹੀਂ ਛੱਡਿਆ।


ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਨੌਜਵਾਨਾਂ ਦਾ ਰੋਲ ਮਾਡਲ ਭਾਈ ਤਾਰੂ ਸਿੰਘ ਵਰਗਾ ਸ਼ਹੀਦ ਹੋ ਸਕਦਾ ਹੈ।ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਿਲਮੀ ਕਲਾਕਾਰਾਂ ਦੀ ਬਜਾਏ ਭਾਈ ਤਾਰੂ ਸਿੰਘ ਵਰਗੇ ਸਿੱਖਾਂ ਨੂੰ ਰੋਲ ਮਾਡਲ ਬਣਾਇਆ ਜਾਵੇ।


ਇਨ੍ਹਾਂ ਲੋਕਾਂ ਨੇ ਵੀ ਕੀਤਾ ਭਾਰੀ ਤਾਰੂ ਸਿੰਘ ਦੀ ਸ਼ਹੀਦੀ ਨੂੰ ਯਾਦ


 








 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ