ਅੰਮ੍ਰਿਤਸਰ: ਸਖ਼ਤ ਸੁਰੱਖਿਆ ਦਰਮਿਆਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਸ਼ਾਂਤੀਪੂਰਵਕ ਮਨਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਪਹਿਲਾਂ ਵਾਂਗ, ਅਕਾਲ ਤਖ਼ਤ ਦੇ ਜਥੇਦਾਰ ਜੂਨ 1984 ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਕਰਨ ਉਪਰੰਤ ਕੌਮ ਦੇ ਨਾਮ ਸੰਦੇਸ਼ ਦਿੱਤਾ।
ਉਨ੍ਹਾਂ ਆਪਣੇ ਸੰਦੇਸ਼ 'ਚ ਸਿੱਖੀ ਦੇ ਪ੍ਰਚਾਰ-ਪ੍ਰਸਾਰ 'ਤੇ ਜ਼ੋਰ ਦੇਣ ਲਈ ਪ੍ਰੇਰਿਆ। ਜਥੇਦਾਰ ਨੇ ਕਿਹਾ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ। ਇਸ ਲਈ ਉਨ੍ਹਾਂ ਨੇ ਸਿੱਖਾਂ ਨੂੰ ਇੱਕਜੁੱਟ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ ਅਗੇ ਕਿਹਾ ਕਿ ਸਿੱਖਾਂ ਨੂੰ "ਆਰਥਿਕ, ਧਾਰਮਿਕ ਤੌਰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੋਈ, ਇਸ ਲਈ ਸਾਨੂੰ ਧਾਰਮਿਕ ਤੌਰ 'ਤੇ ਮਜ਼ਬੂਤ ਹੋਣ ਦੀ ਲੋੜ ਹੈ।"
ਜਥੇਦਾਰ ਨੇ ਨੌਜਵਾਨਾਂ ਨੂੰ ਸ਼ਸਤਰ ਵਿੱਦਿਆ ਲੈਣ ਦੀ ਲੋੜ ਦੱਸੀ। ਉਨ੍ਹਾਂ ਕਿਹਾ ਕਿ ਅਸੀਂ ਖੁੱਲ੍ਹੇਆਮ ਸ਼ਸਤਰਾਂ ਦੀ ਟ੍ਰੇਨਿੰਗ ਦੇਵਾਂਗੇ। ਮੱਲ ਅਖਾੜਿਆਂ ਦੀ ਤਰ੍ਹਾਂ ਗਤਕਾ ਐਕਡਮੀਆਂ ਬਣਨੀਆਂ ਚਾਹੀਦੀਆਂ ਹਨ। ਸ਼ਸਤਰ ਅਭਿਆਸ ਦੇ ਟ੍ਰੇਨਿੰਗ ਸੈਂਟਰ ਬਣਾਏ ਜਾਣੇ ਚਾਹੀਦੇ ਹਨ।
ਜਥੇਦਾਰ ਨੇ ਸਖ਼ਤ ਸੁਰੱਖਿਆ ਘੇਰੇ ‘ਤੇ ਇਤਰਾਜ਼ ਜਤਾਇਆ।ਉਹਨਾਂ ਕਿਹਾ ਕਿ ਸਿੱਖ ਕੌਮ ਸ਼ੇਰਾਂ ਦੀ ਕੌਮ ਹੈ। ਸ਼ੇਰਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਹੁੰਦੀ।ਅਰਦਾਸ ਦੌਰਾਨ 1984 'ਚ ਅਕਾਲ ਤਖ਼ਤ ਤੇ ਹਰਿਮੰਦਰ ਸਾਹਿਬ 'ਤੇ ਫੌਜੀ ਹਮਲੇ ਦਾ ਹੁਕਮ ਦੇਣ ਲਈ ਤਤਕਾਲੀ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ।
ਇਸ ਸਬੰਧੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਏਜੰਸੀਆਂ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਪੰਜਾਬ ਭਰ ਤੋਂ ਸੱਤ ਹਜ਼ਾਰ ਪੁਲਿਸ ਤੇ ਨੀਮ ਫੌਜੀ ਬਲਾਂ ਦੇ ਜਵਾਨ ਸ਼ਹਿਰ ਦੇ ਹਰ ਕੋਨੇ 'ਤੇ ਨਜ਼ਰ ਰੱਖ ਰਹੇ ਹਨ। ਸ਼ਹਿਰ ਵਿੱਚ ਧਾਰਾ 144 ਲਾਗੂ ਹੈ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ ਲੈ ਕੇ ਚੱਲਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਪੁਲੀਸ ਪੂਰੀ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੈਰੀਕੇਡਿੰਗ ਰਾਹੀਂ 90 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ 110 ਪੀਸੀਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ।
ਚਾਰ ਹਜ਼ਾਰ ਸਿਪਾਹੀ ਸਿਰਫ਼ ਦਰਬਾਰ ਸਾਹਿਬ ਦੇ ਆਲੇ-ਦੁਆਲੇ ਤੇ ਹੈਰੀਟੇਜ ਸਟਰੀਟ ਵਿਚ ਤਾਇਨਾਤ ਕੀਤੇ ਗਏ ਹਨ। ਪੁਲਿਸ ਦੀਆਂ ਖੁਫੀਆ ਟੀਮਾਂ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਰੇਲਵੇ ਸਟੇਸ਼ਨ, ਬੱਸ ਸਟੈਂਡ, ਸ੍ਰੀ ਦੁਰਗਿਆਣਾ ਤੀਰਥ, ਸ੍ਰੀ ਰਾਮਤੀਰਥ ਤੇ ਮਾਲ ਦੇ ਐਂਟਰੀ ਗੇਟਾਂ ਦੀ ਲਗਾਤਾਰ ਤਲਾਸ਼ੀ ਲਈ ਜਾ ਰਹੀ ਹੈ।
'ਘੱਲੂਘਾਰਾ ਦਿਵਸ' 'ਤੇ ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼, ਨੌਜਵਾਨਾਂ ਨੂੰ ਸ਼ਸਤਰ ਵਿਦਿਆ ਲੈਣ ਦੀ ਲੋੜ
abp sanjha
Updated at:
06 Jun 2022 10:45 AM (IST)
ਸਖ਼ਤ ਸੁਰੱਖਿਆ ਦਰਮਿਆਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਸ਼ਾਂਤੀਪੂਰਵਕ ਮਨਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ।
Giani Harpeet Singh
NEXT
PREV
Published at:
06 Jun 2022 10:45 AM (IST)
- - - - - - - - - Advertisement - - - - - - - - -