ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤੀ ਫੌਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਲਗਪਗ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਭਾਰਤੀ ਫ਼ੌਜ ਨੇ ਗੋਲੀਆਂ ਨਾਲ ਭੁੰਨ ਦਿੱਤਾ। ਇੱਥੋਂ ਤੱਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਵੀ ਗੋਲੀਆਂ ਮਾਰੀਆਂ ਗਈਆਂ। ਸਿੱਖ ਕੌਮ ’ਤੇ ਇਹ ਹਮਲਾ ਨਾਸੂਰ ਦੀ ਤਰ੍ਹਾਂ ਹੈ, ਜਿਸ ਦੀ ਪੀੜਾ ਸਿੱਖ ਕੌਮ ਰਹਿੰਦੀ ਦੁਨੀਆਂ ਤੱਕ ਮਹਿਸੂਸ ਕਰਦੀ ਰਹੇਗੀ।
ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਵੱਲੋਂ ਇਸ ਹਮਲੇ ਦੌਰਾਨ ਸਿੱਖ ਕੌਮ ਦਾ ਬੇਸ਼ਕੀਮਤੀ ਖ਼ਜ਼ਾਨਾ ਵੀ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੂੰ ਇਸ ਹਮਲੇ ਦਾ ਸੱਚ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਸਮੁੱਚੀ ਦੁਨੀਆਂ ਨੂੰ ਪਤਾ ਲੱਗ ਸਕੇ। ਉਨ੍ਹਾਂ ਸ਼ਹੀਦੀ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਆਪਣੇ ਸਿਧਾਂਤਾਂ, ਸੰਸਥਾਵਾਂ ਤੇ ਕੌਮੀ ਮੁੱਦਿਆਂ ਨਾਲ ਸਬੰਧਤ ਮਸਲਿਆਂ ਨੂੰ ਮਿਲ ਬੈਠ ਕੇ ਇਕਜੁਟਤਾ ਨਾਲ ਨਜਿੱਠਣ ਦੀ ਅਪੀਲ ਕੀਤੀ।
ਉਨ੍ਹਾਂ ਕੌਮ ਨੂੰ ਅੰਦਰੂਨੀ ਤੇ ਬਾਹਰੀ ਤੌਰ ’ਤੇ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੀ ਹੱਦਾਂ ਦੀ ਉਲੰਘਣਾ ਨਾ ਕਰਨ। ਉਨ੍ਹਾਂ ਕੇਂਦਰ ਤੇ ਸੂਬਾ ਪੱਧਰ ਦੀਆਂ ਕੁਝ ਅਜਿਹੀਆਂ ਹੀ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਆਖਿਆ ਕਿ ਸਿੱਖਾਂ ਕੋਲ ਆਪਣੀ ਰਖਵਾਲੀ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸੁਰੱਖਿਆ ਦੇਣ ਵਾਲੀਆਂ ਮਹਾਨ ਪ੍ਰੰਪਰਾਵਾਂ ਮੌਜੂਦ ਹਨ ਤੇ ਹਰ ਸਿੱਖ ਨੂੰ ਇਨ੍ਹਾਂ ਉਪਰ ਚੇਤੰਨ ਰੂਪ ਵਿਚ ਪਹਿਰਾ ਦੇਣ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਸਿੰਘ ਸਾਹਿਬ ਵੱਲੋਂ ਸਿੱਖਾਂ ਨੂੰ ਨਸੀਹਤ, ਇੱਕਜੁਟ ਹੋਣ ਦੀ ਅਪੀਲ
ਏਬੀਪੀ ਸਾਂਝਾ
Updated at:
06 Jun 2019 01:54 PM (IST)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤੀ ਫੌਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਲਗਪਗ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਸੀ।
- - - - - - - - - Advertisement - - - - - - - - -