Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਹੀਂ ਗਏ ਅਯੁੱਧਿਆ, ਚਿੱਠੀ ਲਿਖ ਕੇ ਦੱਸਿਆ ਕਾਰਨ
Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਰਾਮ ਮੰਦਿਰ ਵਿੱਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਮੌਕੇ ਅਯੁੱਧਿਆ ਨਹੀਂ ਪਹੁੰਚੇ।
Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਰਾਮ ਮੰਦਿਰ ਵਿੱਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਮੌਕੇ ਅਯੁੱਧਿਆ ਨਹੀਂ ਪਹੁੰਚੇ। ਉਨ੍ਹਾਂ ਨੇ ਚਿੱਠੀ ਲਿਖ ਕੇ ਸੱਦਾ ਪੱਤਰ ਭੇਜਣ ਲਈ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਨਾ ਪਹੁੰਚਣ ਦਾ ਕਾਰਨ ਵੀ ਲਿਖਿਆ ਹੈ।
ਦੋਵਾਂ ਧਾਰਮਿਕ ਆਗੂਆਂ ਨੇ ਆਖਿਆ ਕਿ ਗੁਰਬਾਣੀ ਦੇ ਫਲਸਫੇ ਦੇ ਮੁਤਾਬਕ ਉਹ ਹਮੇਸ਼ਾ ਹੀ ਸਰਬ ਸਾਂਝੀ ਵਾਲਤਾ ਤੇ ਅੰਤਰ ਧਰਮ ਸਦਭਾਵਨਾ ਦੇ ਮੁਦਈ ਹਨ। ਉਹ ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਧਰਮ ਦੇ ਲੋਕਾਂ ਦੇ ਦਿਲਾਂ ਵਿੱਚ ਆਪਣੇ ਪੈਗੰਬਰ ਜਾ ਅਵਤਾਰਾਂ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ ਅਤੇ ਮਾਨਤਾ ਹੁੰਦੀ ਹੈ। ਇਸ ਵਾਸਤੇ ਹਰ ਇੱਕ ਨੂੰ ਆਪਣੇ ਧਰਮ ਪ੍ਰਤੀ ਆਸਥਾ ਅਤੇ ਵਿਸ਼ਵਾਸ ਮੁਬਾਰਕ ਹਨ। ਉਨ੍ਹਾਂ ਕਾਮਨਾ ਕੀਤੀ ਕਿ ਵਿਸ਼ਵ ਵਿੱਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ ਸ਼ਾਂਤੀ ਅਤੇ ਸਰਬ ਸਾਂਝੀ ਵਾਲਤਾ ਕਾਇਮ ਰਹੇ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਬਣਿਆ ਸ਼ਿਮਲਾ! ਸ਼ਹਿਰ 'ਚ ਠੰਢ ਨੇ ਤੋੜੇ ਰਿਕਾਰਡ
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਯੁੱਧਿਆ ਵਿੱਚ ਅੱਜ ਹੋ ਰਹੇ ਰਾਮ ਜਨਮ ਭੂਮੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ। ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਭੇਜੇ ਗਏ ਸਨ।
ਜਥੇਦਾਰ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਮੁਖੀਆਂ ਨੂੰ ਵੀ ਇਸ ਸਬੰਧੀ ਸੱਦਾ ਪੱਤਰ ਦਿੱਤੇ ਗਏ ਸਨ। ਇਸ ਸਬੰਧ ਵਿੱਚ ਪਹਿਲਾਂ ਪੱਤਰ ਭੇਜੇ ਗਏ ਸਨ ਤੇ ਬਾਅਦ ਵਿੱਚ ਰਾਸ਼ਟਰੀ ਸਿੱਖ ਸੰਗਤ ਤੇ ਨੁਮਾਇੰਦਿਆਂ ਵੱਲੋਂ ਵੱਖ-ਵੱਖ ਧਾਰਮਿਕ ਆਗੂਆਂ ਦੇ ਦਫਤਰਾਂ ਵਿੱਚ ਜਾ ਕੇ ਨਿੱਜੀ ਤੌਰ ’ਤੇ ਸੱਦਾ ਪੱਤਰ ਦਿੱਤੇ ਗਏ।
ਜ਼ਿਕਰਯੋਗ ਹੈ ਕਿ ਕਈ ਸਿੱਖ ਜਥੇਬੰਦੀਆ ਵਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਨਾ ਜਾਣ ਤੇ ਹੋਰਨਾਂ ਸਿੱਖ ਜਥੇਬੰਦੀਆ ਨੂੰ ਵੀ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਨ। ਸਿੱਖ ਜਥੇਬੰਦੀਆ ਵੱਲੋਂ ਇਸ ਸਮਾਗਮ ਨੂੰ ਅਗਾਮੀ ਲੋਕ ਸਭਾ ਚੋਣਾ ਨਾਲ ਜੋੜਿਆ ਗਿਆ ਸੀ।