ਪੜਚੋਲ ਕਰੋ

Sikh News: ਹਰ ਸਿੱਖ 27 ਦਸੰਬਰ ਨੂੰ 10 ਵਜੇ.....,ਸ਼ਹੀਦੀ ਦਿਹਾੜਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂਅ ਆਦੇਸ਼ ਜਾਰੀ, ਜਾਣੋ ਕੀ ਕਿਹਾ ?

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ। 

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Raghbir singh) ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ 2024 (13 ਪੋਹ) ਵਾਲੇ ਦਿਨ ਸਵੇਰੇ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ। 

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮੀਡੀਆ ਰਾਹੀਂ ਜਾਰੀ ਕੀਤੇ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ। 

ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ।  ਉਨ੍ਹਾਂ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ ਨੂੰ ਸਵੇਰੇ 10 ਵਜੇ ਅਤੇ ਮਿਤੀ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਮਾਈ-ਭਾਈ ਦਸ ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰੇ।  

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਸੰਸਾਰ ਭਰ ਦੇ ਹਰੇਕ ਸਿੱਖ ਅਦਾਰੇ, ਸਿੰਘ ਸਭਾਵਾਂ, ਸਭਾ-ਸੁਸਾਇਟੀਆਂ, ਦਲ ਪੰਥ, ਟਕਸਾਲਾਂ, ਸੰਪਰਦਾਵਾਂ ਅਤੇ ਸੰਸਥਾਵਾਂ ਨੂੰ ਵੀ ਆਦੇਸ਼ ਤੇ ਅਪੀਲ ਕੀਤੀ ਹੈ ਉਹ ਹਰੇਕ ਸਿੱਖ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਸ਼ਹੀਦੀ ਹਫਤੇ ਦੌਰਾਨ ਉਪਰੋਕਤ ਦੱਸੇ ਅਨੁਸਾਰ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਨ ਤੋਂ ਇਲਾਵਾ ਵੈਰਾਗ ਅਤੇ ਸਾਦਗੀ ਧਾਰਨ ਕਰਦਿਆਂ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਸਬੰਧੀ ਵੀ ਪ੍ਰੇਰਿਤ ਕਰਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget