ਪੜਚੋਲ ਕਰੋ

ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਨਿੰਹਗ ਸਿੰਘ ਦਲਾਂ ਨਾਲ ਹੋਣਗੇ ਸਾਂਝੇ ਸਮਾਗਮ -ਐਡਵੋਕੇਟ ਧਾਮੀ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ’ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਪਾਸ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫਿਲਮਾਂ ’ਤੇ ਪਾਬੰਦੀ ਰਹੇਗੀ।


ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ। ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ ਮਸ਼ਵਰੇ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ। ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget