ਗੁਰਦਾਸਪੁਰ: ਸ਼੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਸਰਕਾਰ ਨੂੰ ਸਮਝ ਬਖਸ਼ੇ ਕਿ ਉਹ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹ ਦੇਵੇ।
ਬਟਾਲਾ ਦੇ ਨਜਦੀਕ ਪਿੰਡ ਮਲਕਪੁਰ ਵਿਖੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਗੁਰੂਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮੀਤ ਸਮਾਗਮ 'ਚ ਨਤਮਸਤਕ ਹੋਣ ਲਈ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਪਹੁੰਚੇ ਸੀ।
ਇਸ ਮੌਕੇ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਐਸੇ ਗੁਰਮੀਤ ਸਮਾਗਮ ਹੋਣੇ ਚਾਹੀਦੇ ਹਨ ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਵੀ ਆਉਣ ਵਾਲੇ ਦੀਨਾ 'ਚ ਨਨਕਾਣਾ ਸਾਕਾ ਦੀ ਸ਼ਤਾਬਦੀ ਨੂੰ ਲੈਕੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਧਰਪੁਰ 'ਚ 19 ,20 21 ਫਰਵਰੀ ਨੂੰ ਮਹਾਨ ਗੁਰਮੀਤ ਸਮਾਗਮ ਕਰਵਾਏ ਜਾ ਰਹੇ ਹਨ।
ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਇਹ ਅਰਦਾਸ
ਏਬੀਪੀ ਸਾਂਝਾ
Updated at:
15 Feb 2021 05:21 PM (IST)
ਸ਼੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਸਰਕਾਰ ਨੂੰ ਸਮਝ ਬਖਸ਼ੇ ਕਿ ਉਹ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹ ਦੇਵੇ।
Giani-Harpreet-Singh
NEXT
PREV
- - - - - - - - - Advertisement - - - - - - - - -