ਪੜਚੋਲ ਕਰੋ

ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਪਹੁੰਚੇਗਾ ਨਗਰ ਕੀਰਤਨ, ਭਾਰਤੀ ਸ਼ਰਧਾਲੂ ਨਹੀਂ ਹੋ ਸਕਣਗੇ ਸ਼ਾਮਲ

ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਹਿਲੀ ਵਾਰ ਸ਼੍ਰੀ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਕਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤੀ ਸ਼ਰਧਾਲੂ ਇਸ ਸਮਾਗਮ ’ਚ ਸ਼ਾਮਲ ਨਹੀਂ ਹੋ ਸਕਣਗੇ। ਪਾਕਿਸਤਾਨ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਅੱਜ ਗੁਰਦੁਆਰਾ ਸਾਹਿਬ ਤੋਂ ਲੈ ਕੇ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਉੱਥੇ ਪਹੁੰਚ ਕੇ ਅਰਦਾਸ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨਾਂ ਸਮਾਗਮ ਚੱਲਣਗੇ ਤੇ ਦੀਪਮਾਲਾ ਹੋਵੇਗੀ।

ਲਾਹੌਰ: ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਹਿਲੀ ਵਾਰ ਸ਼੍ਰੀ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਕਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤੀ ਸ਼ਰਧਾਲੂ ਇਸ ਸਮਾਗਮ ’ਚ ਸ਼ਾਮਲ ਨਹੀਂ ਹੋ ਸਕਣਗੇ। ਪਾਕਿਸਤਾਨ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਅੱਜ ਗੁਰਦੁਆਰਾ ਸਾਹਿਬ ਤੋਂ ਲੈ ਕੇ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਉੱਥੇ ਪਹੁੰਚ ਕੇ ਅਰਦਾਸ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨਾਂ ਸਮਾਗਮ ਚੱਲਣਗੇ ਤੇ ਦੀਪਮਾਲਾ ਹੋਵੇਗੀ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ), ਜੋ ਦੇਸ਼ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਦੇਖਭਾਲ ਕਰਦਾ ਹੈ, ਦੇ ਤਰਜਮਾਨ ਆਮਿਰ ਹਾਸ਼ਮੀ ਨੇ ਦੱਸਿਆ ਕਿ ਪਾਕਿਸਤਾਨ ਸਿੱਖ, ਜਿਨ੍ਹਾਂ ਵਿੱਚੋਂ ਬਹੁਤੇ ਸਿੰਧ ਤੇ ਖ਼ੈਬਰ ਪਖਤੂਨਖਵਾ ਸੂਬੇ ਨਾਲ ਸਬੰਧਤ ਹਨ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਦਿਹਾੜੇ ਸਬੰਧੀ ਤਿੰਨ ਦਿਨਾ ਸਮਾਗਮ ’ਚ ਸ਼ਾਮਲ ਹੋ ਰਹੇ ਹਨ। ਸਮਾਗਮ ਐਤਵਾਰ ਤੋਂ ਸ਼ੁਰੂ ਹੋਏ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬਚਾਅ ਦੀਆਂ ਹਦਾਇਤਾਂ ਕਾਰਨ ਸਰਹੱਦ ਪਾਰੋਂ ਕੋਈ ਵੀ ਸਿੱਖ ਸਮਾਗਮ ’ਚ ਸ਼ਾਮਲ ਹੋਣ ਨਹੀਂ ਆਇਆ। ਇਹ ਪਹਿਲੀ ਵਾਰ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ’ਚ ਗੁਰੂ ਨਾਨਕ ਦੇਵ ਦਾ ਜੋਤੀ ਜੋਤ ਦਿਹਾੜਾ ਮਨਾਇਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਭਾਰਤ ਨੇ ਰਸਮੀ ਤੌਰ ’ਤੇ ਸਿੱਖ ਸ਼ਰਧਾਲੂਆਂ ਸਮਾਗਮਾਂ ’ਚ ਸ਼ਾਮਲ ਹੋਣ ਲਈ ਆਖਿਆ ਸੀ ਪਰ ਕਰੋਨਾਵਾਇਰਸ ਕਾਰਨ ਨਵੀਂ ਦਿੱਲੀ ਤੋਂ ਵੱਖਰੇ ਤੌਰ ’ਤੇ ਇਸ ਨੂੰ ਰੱਦ ਕਰ ਦਿੱਤਾ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੀ ਭਾਰਤ ਸਰਕਾਰ ਕੋਲ ਸਿੱਖ ਨੂੰ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਦੀ ਇਜ਼ਾਜਤ ਦੇਣ ਦੀ ਮੰਗ ਕਰ ਚੁੱਕੀ ਹੈ। ਕਰੋਨਾ ਲਾਗ ਦੇ ਚੱਲਦਿਆਂ ਤਿੰਨ ਮਹੀਨੇ ਬੰਦ ਰਹਿਣ ਮਗਰੋਂ ਪਾਕਿਸਤਾਨ ਨੇ 29 ਜੂਨ ਇਤਿਹਾਸਕ ਕਰਤਾਰਪੁਰ ਲਾਂਘਾ 29 ਜੂਨ ਨੂੰ ਦੁਬਾਰਾ ਖੋਲ੍ਹਿਆ ਸੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget