Kartarpur Sahib Corridor Reopen: ਮੁੜ ਖੁੱਲ੍ਹ ਰਿਹਾ ਕਰਤਾਰਪੁਰ ਲਾਂਘਾ, ਯਾਤਰਾ ਲਈ ਰਜਿਸਟ੍ਰੇਸ਼ਨ ਸ਼ੁਰੂ
Kartarpur Corridor Reopen: ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਇਹ ਫ਼ੈਸਲਾ ਗੁਰੂ ਨਾਨਕ ਦੇਵ ਤੇ ਸਿੱਖ ਭਾਈਚਾਰੇ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਰਧਾ ਦਰਸਾਉਂਦਾ ਹੈ।
ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਅੱਜ ਕਰਤਾਰਪੁਰ ਲਾਂਘਾ ਖੁੱਲ੍ਹ ਰਿਹਾ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕੋਵਿਡ-19 ਮਹਾਮਾਰੀ ਤੋਂ ਬਾਅਦ ਮਾਰਚ 2020 ਤੋਂ ਰੁਕੀ ਧਾਰਮਿਕ ਯਾਤਰਾ ਮੁੜ ਸ਼ੁਰੂ ਹੋ ਜਾਵੇਗੀ। ਸਿੱਖ ਸੰਗਤ ਅੰਦਰ ਇਸ ਨੂੰ ਲੈ ਕੇ ਵੱਡਾ ਉਤਸ਼ਾਹ ਹੈ। ਕਰਤਾਰਪੁਰ ਲਾਂਘਾ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਨਾਲ ਸਬੰਧਤ ਗੁਰਦੁਆਰਾ ਦਰਬਾਰ ਸਾਹਿਬ, ਪਾਕਿਸਤਾਨ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।
ਯਾਦ ਰਹੇ 24 ਅਕਤੂਬਰ 2019 ਨੂੰ ਭਾਰਤ ਨੇ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਸਮਝੌਤੇ ’ਤੇ ਦਸਤਖਤ ਕੀਤੇ ਸਨ। ਸਮਝੌਤੇ ਤਹਿਤ ਸਾਰੇ ਧਰਮਾਂ ਦੇ ਭਾਰਤੀ ਸ਼ਰਧਾਲੂਆਂ ਨੂੰ 4.5 ਕਿਲੋਮੀਟਰ ਲੰਮੇ ਮਾਰਗ ਰਾਹੀਂ ਸਾਲ ਭਰ ਬਿਨਾਂ ਵੀਜ਼ਾ ਮੁਫ਼ਤ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਸੀ। ਨਵੰਬਰ 2019 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗਲਿਆਰੇ ਦਾ ਉਦਘਾਟਨ ਕੀਤਾ ਸੀ।
ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਇਹ ਫ਼ੈਸਲਾ ਗੁਰੂ ਨਾਨਕ ਦੇਵ ਤੇ ਸਿੱਖ ਭਾਈਚਾਰੇ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ ਫ਼ੈਸਲਾ ਹੈ ਜੋ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਰਾਹਤ ਪਹੁੰਚਾਏਗਾ। ਨਰਿੰਦਰ ਮੋਦੀ ਸਰਕਾਰ ਨੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।’
ਗ੍ਰਹਿ ਮੰਤਰੀ ਨੇ ਕਿਹਾ, ‘ਇਹ ਫ਼ੈਸਲਾ ਗੁਰੂ ਨਾਨਕ ਦੇਵ ਜੀ ਤੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ’ਚ ਖੁਸ਼ੀ ਤੇ ਉਤਸ਼ਾਹ ਨੂੰ ਹੋਰ ਵਧਾਏਗਾ।
ਇਹ ਵੀ ਪੜ੍ਹੋ: ਸੋਨੇ 'ਤੇ ਪੈਸੇ ਲਾ ਕੇ ਬਣ ਸਕਦੇ ਹੋ ਅਮੀਰ! ਜਾਣੋ Gold ETFs ਤੇ Gold Funds ਵਿੱਚ ਕਿਉਂ ਨਿਵੇਸ਼ ਕਰਨਾ ਚਾਹੀਦਾ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: