Jassa singh ramgarhia birth anniversary: ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮਦਿਹਾੜੇ ਦੇ ਸਬੰਧ ਵਿੱਚ 16 ਅਪ੍ਰੈਲ ਨੂੰ ਦਿੱਲੀ ਤੋਂ ਖਾਲਸਾ ਫਤਿਹ ਮਾਰਚ ਸ਼ੁਰੂ ਕੀਤਾ ਗਿਆ ਸੀ, ਜੋ ਕਿ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ‘ਤੇ ਪਹੁੰਚਿਆ। ਫਤਿਹ ਮਾਰਚ ਦਾ ਢੁਕਾਅ ਮਹਾ ਸਿੰਘ ਦੀਵਾਨ ਹਾਲ ਵਿੱਚ ਕੀਤਾ ਗਿਆ।
ਉੱਥੇ ਹੀ ਮੰਗਲਵਾਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਮਾਰਚ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਸਿੱਖ ਸੰਗਤ ਨੇ ਮਾਰਚ ਨਾਲ ਚਲਦੇ-ਚਲਦੇ ਵਾਹਿਗੁਰੂ ਦਾ ਜਾਪ ਕੀਤਾ। ਇਸ ਮਾਰਚ ਦੀ ਸਮਾਪਤੀ 4 ਮਈ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ।
ਖਾਲਸਾ ਫਤਿਹ ਮਾਰਚ ਦਾ ਰੂਟ ਪਲਾਨ
25 ਅਪਰੈਲ ਨੂੰ ਸਵੇਰੇ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋ ਕੇ ਰਾਤ ਦਾ ਢੁਕਾਅ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਖੇ ਹੋਵੇਗਾ।
26 ਨੂੰ ਸਵੇਰੇ 9 ਵਜੇ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਬਜੀਦਪੁਰ ਫ਼ਿਰੋਜ਼ਪੁਰ ਤੋਂ ਆਰੰਭ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਪੰ: 10ਵੀਂ ਆਲਮਗੀਰ ਲੁਧਿਆਣਾ ਵਿਖੇ ਰਾਤ ਦਾ ਠਹਿਰਾਅ ਕਰਨਗੇ।
27 ਨੂੰ ਸਵੇਰੇ 9.00 ਵਜੇ ਗੁਰਦੁਆਰਾ ਮੰਜੀ ਸਾਹਿਬ ਪਾ: 10ਵੀਂ ਆਲਮਗੀਰ ਲੁਧਿਆਣਾ ਤੋਂ ਆਰੰਭ ਹੋ ਕੇ ਰਾਤ ਦਾ ਠਹਿਰਾਅ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਵੇਗਾ।
28 ਨੂੰ ਸਵੇਰੇ 9 ਵਜੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਤੋਂ ਆਰੰਭ ਹੋ ਕੇ ਰਾਤ ਦਾ ਵਿਸ਼ਰਾਮ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
29 ਨੂੰ ਸਵੇਰੇ 9 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਮੋਨ ਸਾਹਿਬ ਫਲੋਰ ਵਿਖੇ ਰਾਤ ਦਾ ਠਹਿਰਾਅ ਕਰਨਗੇ।
30 ਤਰੀਕ ਨੂੰ ਸਵੇਰੇ 9 ਵਜੇ ਗੁਰਦੁਆਰਾ ਸ਼੍ਰੀ ਗੁਰੂ ਅਰਜੁਨ ਦੇਵ ਜੀ ਮੋਨ ਸਾਹਿਬ ਮੰਜ਼ਿਲ ਤੋਂ ਆਰੰਭ ਹੋ ਕੇ, ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਰਾਤ ਦਾ ਠਹਿਰਾਅ ਹੋਵੇਗਾ।
1 ਮਈ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਤੋਂ ਆਰੰਭ ਹੋ ਕੇ ਰਾਤ ਦਾ ਠਹਿਰਾਅ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਵਿਖੇ ਹੋਵੇਗਾ।
2 ਮਈ ਨੂੰ ਸਵੇਰੇ 9 ਵਜੇ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਕਪੂਰਥਲਾ ਵਿਖੇ ਰਾਤ ਦਾ ਠਹਿਰਾਅ ਹੋਵੇਗਾ।
3 ਮਈ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਜੋਧੀਆਂ ਕਪੂਰਥਲਾ ਤੋਂ ਆਰੰਭ ਹੋ ਕੇ ਰਾਤ ਦਾ ਠਹਿਰਾਅ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਹੋਵੇਗਾ।
ਇਹ ਵੀ ਪੜ੍ਹੋ: Heatwave Alert: ਜੇ ਤੁਸੀਂ ਹੀਟਵੇਵ ਤੋਂ ਪਰੇਸ਼ਾਨ ਹੋ ਤਾਂ ਮੰਨੋ ਮਾਹਰਾਂ ਦੀ ਇਹ ਸਲਾਹ, ਨਹੀਂ ਤਾਂ ਗਰਮੀ 'ਚ...