SGPC elections : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਵਾਲਿਆਂ ਲਈ ਇੱਕ ਖੁਸ਼ਖਬਰੀ ਹੈ ਕਿ  ਹੁਣ ਵੋਟ ਬਣਾਉਣ ਦੀ ਤਾਰੀਕ 'ਚ ਵਾਧਾ ਕਰ ਦਿਤਾ ਗਿਆ ਹੈ। ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। 


ਇਹ ਜਾਣਕਾਰੀ ਗੁਰਦੁਆਰਾ ਚੋਣ ਕਮਿਸ਼ਨਰ ਪੰਜਾਬ ਗੁਰਕੀਰਤ ਕਿਰਪਾਲ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ (ਸੇਵਾਮੁਕਤ) ਐਸਐਸ ਸਾਰੋਂ ਦੀਆਂ ਹਦਾਇਤਾਂ ਤੋਂ ਬਾਅਦ ਸੋਧੀ ਹੋਈ ਮਿਤੀ ਜਾਰੀ ਕੀਤੀ ਗਈ ਹੈ।


 ਸਾਰੇ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ 21 ਮਾਰਚ ਤੱਕ ਮੁੱਢਲੀ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਉਣਗੇ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ 2024 ਹੈ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੀ ਸੂਚਨਾ ਦੇਣ ਦੀ ਆਖਰੀ ਮਿਤੀ 21 ਅਪ੍ਰੈਲ, 2024 ਹੈ। ਪੂਰਕ ਰੋਲ ਦਾ ਖਰੜਾ ਤਿਆਰ ਕਰਨ ਅਤੇ ਪੂਰਕਾਂ ਦੀ ਛਪਾਈ ਦੀ ਮਿਤੀ 2 ਮਈ, 2024 ਹੈ। ਸਪਲੀਮੈਂਟਰੀ ਰੋਲ ਦੇ ਅੰਤਿਮ ਪ੍ਰਕਾਸ਼ਨ ਦੀ ਮਿਤੀ 3 ਮਈ ਹੋਵੇਗੀ।


15 ਨਵੰਬਰ ਤੱਕ ਅੰਮ੍ਰਿਤਸਰ ਵਿੱਚ 13 ਨਵੰਬਰ ਤੱਕ ਸਿਰਫ਼ 12,852 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚ 10,317 ਜਨਰਲ ਸ਼੍ਰੇਣੀ ਤੇ 2,535 ਅਨੁਸੂਚਿਤ ਜਾਤੀ (ਐਸਸੀ) ਸ਼੍ਰੇਣੀ ਅਧੀਨ ਹਨ। ਇਸੇ ਤਰ੍ਹਾਂ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਾਫ਼ੀ ਘੱਟ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਅੰਕੜਿਆਂ ਅਨੁਸਾਰ 10 ਨਵੰਬਰ ਤੱਕ ਲੁਧਿਆਣਾ ਵਿੱਚ ਸਭ ਤੋਂ ਵੱਧ 18,928 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂਕਿ ਸਭ ਤੋਂ ਘੱਟ ਦਰਖਾਸਤਾਂ ਸ਼ਹੀਦ ਭਗਤ ਸਿੰਘ ਨਗਰ ਵਿੱਚ ਪ੍ਰਾਪਤ ਹੋਈਆਂ, ਜਿੱਥੇ ਸਿਰਫ਼ 585 ਵੋਟਰ ਫਾਰਮ ਭਰੇ ਗਏ ਹਨ। 


ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਰਫ਼ 6994 ਵੋਟਰ ਹੀ ਫਾਰਮ ਜਮ੍ਹਾਂ ਕਰਵਾ ਸਕੇ ਹਨ। ਬਠਿੰਡਾ ਤੋਂ 14,317 ਤੇ ਸੰਗਰੂਰ ਤੋਂ 11,586 ਫਾਰਮ ਪ੍ਰਾਪਤ ਹੋਏ। ਮੋਗਾ 9,514, ਤਰਨ ਤਾਰਨ 7,019, ਹੁਸ਼ਿਆਰਪੁਰ 6,994, ਬਰਨਾਲਾ 5,327, ਗੁਰਦਾਸਪੁਰ 4,759, ਫਰੀਦਕੋਟ 4,714, ਮਾਨਸਾ 3,381, ਸ੍ਰੀ ਮੁਕਤਸਰ ਸਾਹਿਬ 3,214, ਪਠਾਨਕੋਟ 2,808 , ਰੂਪਨਗਰ 2,758, ਕਪੂਰਥਲਾ 1,993, ਮੁਹਾਲੀ 1,937, ਫਾਜ਼ਿਲਕਾ 1,911 ਤੇ ਜਲੰਧਰ 648 ਵੋਟਰ ਫਾਰਮ ਭਰੇ ਗਏ ਹਨ, ਜੋ ਕਿ ਬਹੁਤ ਘੱਟ ਹਨ।


 


 


 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial