ਵੱਖ-ਵੱਖ ਥਾਵਾਂ 'ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ
ਜ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਸਥਿਤ ਛਬੀਲਾਂ ਤੇ ਠੰਡੇ ਮਿੱਠੇ ਜਲ ਸ਼ਰਧਾਲੂਆਂ ਨੂੰ ਵਰਤਾਏ ਜਾ ਰਹੇ ਹਨ ।
ਅੰਮ੍ਰਿਤਸਰ: ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸੋਧੇ ਹੋਏ ਨਾਨਕਸ਼ਾਹੀ ਕਲੰਡਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।
ਅੱਜ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਸਥਿਤ ਛਬੀਲਾਂ ਤੇ ਠੰਡੇ ਮਿੱਠੇ ਜਲ ਸ਼ਰਧਾਲੂਆਂ ਨੂੰ ਵਰਤਾਏ ਜਾ ਰਹੇ ਹਨ। ਇਸੇ ਦੌਰਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੀ ਗੁਰਮਤਿ ਸਮਾਗਮ ਜਾਰੀ ਹਨ ਅਤੇ ਸ਼ਹਿਰ ਵਿਚ ਅਨੇਕਾਂ ਥਾਂਵਾਂ 'ਤੇ ਛਬੀਲਾਂ ਲੱਗੀਆਂ ਹੋਈਆਂ ਹਨ।
ਇਸੇ ਤਰ੍ਹਾਂ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ ਦੀਵਾਨ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀਟੀ ਰੋਡ ਤੋਂ ਬੀਬੀ ਪ੍ਰਭਜੋਤ ਕੌਰ ਤੇ ਰਾਗੀ ਜਥਿਆਂ ਨੇ ਰੱਬੀ ਬਾਣੀ ਦੇ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।
ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਉੱਚ ਸ਼ਕਤੀ ਬਣ ਕੇ ਉੱਭਰੀ ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ 'ਚ ਸ਼ਹਾਦਤਾਂ ਦੀ ਅਜਿਹੀ ਲੜੀ ਸਿਰਜੀ ਜਿਸ ਦਾ ਦੁਨੀਆ ਦੇ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ।
ਇਹ ਵੀ ਪੜ੍ਹੋ: ਲੋਕ ਨਹੀਂ ਲਵਾ ਰਹੇ corona vaccine, ਹੁਣ ਟੀਕਾ ਲਵਾਉਣ ’ਤੇ ਮਿਲ ਰਹੀ 10 ਲੱਖ ਰੁਪਏ ਦੀ ਨਵੀਂ ਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin