ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਣ ਦਾ ਸੱਦਾ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਚੀਨ ਦੀ ਸਰਹੱਦ ’ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਆਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖੂਬੀ ਦਰਸਾਉਂਦਾ ਹੈ। ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget