ਡੇਰਾ ਬਾਬਾ ਨਾਨਕ: ਦੇਸ਼ ਦੇ ਲਈ ਅੱਜ ਇਤਿਹਾਸਿਕ ਦਿਨ ਹੈ ਕਿਉਂਕਿ ਅੱਜ ਸਿੱਖ ਭਾਈਚਾਰੇ ਲਈ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਵਿਖੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਰੀਡੋਰ ਦਾ ਉਦਘਾਟਨ ਕੀਤਾ ਜਾ ਰਿਹਾ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਬੀਐਸਐਫ ਹੈਡਕੁਆਟਰ ਵਿੱਖੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਸਟੇਜ 'ਤੇ ਪਹੁੰਚੇ। ਜਿਥੇਨ੍ਹਾਂ ਨੇ ਇਲਾਹੀ ਕੀਰਤਨ ਦਾ ਸਰਵਨ ਕੀਤਾ। ਇਸ ਮੌਕੇ ਨਰੇਂਦਰ ਦਾ ਐਸਜੀਪੀਸੀ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।



ਇਸ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ੁੱ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਂਸਦ ਸੰਨੀ ਦਿਓਲ, ਗੋਬਿੰਦ ਸਿੰਘ ਲੋਂਗੋਵਾਲ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੋਰ, ਹਰਸਿਮਰਤ ਕੌਰ ਬਾਦਲ, ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਸਟੇਜ ਤੇ ਮੋਜੂਦ ਸਨ। ਪੀਐਮ ਮੋਦੀ ਨੇ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸਿੱਕਾ ਅਤੇ ਟਿਕਟ ਜਾਰੀ ਕੀਤਾ।

ਪੀਐਮ ਨਰੇੰਦਰ ਮੋਦੀ ਨੇ ਇਸ ਮੌਕੇ ਸਟੇਜ ਤੋਂ ਆਪਣੇ ਭਾਸ਼ ਦੌਰਾਨ ਸਿੱਖ ਸੰਗਤ ਨੂੰ ਕਰਤਾਰਪੁਰ ਲਾਂਘੇ ਦੀ ਵਧਾਈ ਦਿੱਤੀ। ਨਾਲ ਹੀ ਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਹੈਰੀਟੈਜ ਟਾਉਨ ਬਣਾਇਆ ਜਾ ਰਿਹਾ। ਹਰ ਰੇਲਵੇ ਸਟੇਸ਼ਨ 'ਤੇ ਗੁਰੂ ਨਾਨਕ ਦੇਵ ਜੀ ਵਿਰਾਸਤ ਦੇਖਣ ਨੂੰ ਮਿਲੇਗੀ। ਸੰਗਤਾਂ ਲਈ ਵਿਸ਼ੇਸ਼ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ। ਪੰਜਾਂ ਤਖ਼ਤਾਂ ਵਿਚਾਲੇ ਰੇਲ ਤੇ ਹਵਾਈ ਸਫ਼ਰ ਜੋੜਿਆ ਜਾ ਰਿਹਾ।



ਅੰਮ੍ਰਿਤਸਰ ਤੋਂ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ 'ਤੇ '' ਸਥਾਪਿਤ ਕੀਤਾ ਗਿਆ। ਪੀਐਮ ਮੋਦੀ ਨੇ ਕਸ਼ਮੀਰ ਦਾ ਜਿਕਰ ਕਰਦਿਆਂ ਕਿਹਾ ਕਿ ਧਾਰਾ 370 ਹੱਟਣ ਨਾਲ ਘਾਟੀ 'ਚ ਸਿੱਖ ਪਰਿਵਾਰਾਂ ਨੂੰ ਰਾਹਤ  ਮਿਲੀ ਹੈ। ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਸਿੱਖ ਸਥਾਨਾਂ ਨੂੰ ਇੱਕ ਦੂਜੇ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਂ ਤਾਂ ਵਿਚਕਾਰ ਰੇਲ ਅਤੇ ਹਵਾਈ ਯਾਤਰਾ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਰੇਲਵੇ ਸਟੇਸ਼ਨ ਤੋਂ ਲੈ ਕੇ ਚਾਰੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਦੇਖਣ ਨੂੰ ਮਿਲੇ ਇਸ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।



ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ਵ ਭਰ ਦੇ ਸਿੱਖਾਂ ਨੂੰ ਕਰਤਾਰਪੁਰ ਲਾਂਘਾ ਖੁੱਲਣ ਦੀ ਵਧਾਈ ਦਿੱਤੀ। ਮੋਦੀ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਗੁਰੂ ਨਾਨਕ ਦੇਵ ਜੀ ਨੇ ਯੁੱਗ ਬਦਲਿਆ ਹੈ ਅਤੇ ਕਰਤਾਰਪੁਰ ਦੇ ਕਣ-ਕਣ 'ਚ ਗੁਰੂ ਨਾਨਕ ਦੇਵ ਜੀ ਦੀ ਮਹਿਕ ਫੈਲੀ ਹੋਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਇਤਿਹਾਸਕ ਮੌਕਾ ਹੈ। ਗੁਰੂ ਨਾਨਕ ਦੇਵ ਦੀ ਸਿੱਖਿਆ ਤੇ ਸਿੱਖ ਇਤਿਹਾਸ ਤੇ ਸਾਹਿਤ ਨੂੰ ਹੱਲਾਸ਼ੇਰੀ ਦੇਣ ਦੇ ਕਈ ਕਦਮ ਉਠਾਏ ਗਏ ਹਨ। ਕੌਰੀਡੋਰ ਸ਼ੁਰੂ ਹੋਣ ਨਾਲ ਸਿੱਖਾਂ ਦੀ ਮੁਰਾਦ ਪੂਰੀ ਹੋਈ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕੀਤਾ।



ਹੁਣ ਥੋੜੀ ਦੇਰ 'ਮੋਦੀ ਇੱਥੇ ਕਰਤਾਰਪੁਰ ਕਾਰੀਡੋਰ ਦੇ ਇੰਟੀਗ੍ਰੇਡਿਟ ਚੈੱਕਪੋਸਟ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਉਹ ਸਮਾਗਮ ਦੌਰਾਨ ਕੀਤੀ ਅਰਦਾਸ 'ਚ ਸ਼ਾਮਲ ਹੋਏ। ਨਾਲ ਹੀ ਪੀਐਮ ਮੋਦੀ ਨੇ ਅੱਜ ਕਰਤਾਰਪੁਰ ਰੀਡੋਰ ਦੇ ਉਦਘਾਟਨੀ ਸਮਾਰੋਹ 'ਚ ਗੁਰੂ ਨਾਨਕ ਦੇਵ ਜੀ ਨਾਲ ਸੰਬਧਿਤ ਸਿੱਕਾ ਅਤੇ ਪੰੰਜ ਟਿਕਟਾਂ ਜਾਰੀ ਕੀਤੀਆਂ। ਪੀਐਮ ਮੋਦੀ ਨੇ ਪੂਰੇ ਦੇਸ਼ ਨੂੰ 550 ਵੇਂ ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ।