ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-11-2022)

              ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਿਧ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਸ਼ੁੱਕਰਵਾਰ, ੨੬ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ : ੬੭੧)

ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget