ਪੜਚੋਲ ਕਰੋ

ਅੱਜ ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸਲੋਕ ਮ:੩ ॥

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮ: ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

ਸ਼ਨਿਚਰਵਾਰ, ੧੨ ਮੱਘਰ (ਸੰਮਤ ੫੫੩ ਨਾਨਕਸ਼ਾਹੀ) ੨੭ ਨਵੰਬਰ, ੨੦੨੧ (ਅੰਗ: ੫੮੮)

ਪੰਜਾਬੀ ਵਿਆਖਿਆ:

ਸਲੋਕ ਮ: ੩ ॥

ਦੁਨੀਆ ਤਿ੍ਰਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤਿ੍ਰਸ਼ਨਾ ਦੇ ਅਧੀਨ ਕਰਦਾ ਹੈ) ।੧।ਭੇਖ ਧਾਰਿਆਂ (ਤਿ੍ਰਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤਿ੍ਰਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤਿ੍ਰਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤਿ੍ਰਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget