ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (3-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (3-11-2022)

                                               ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ੍ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਵੀਰਵਾਰ, ੧੮ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੬੬)

                                ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget