ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2022)

                                                          ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਿਨ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਿਨ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਮੰਗਲਵਾਰ, ੨੩ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੨੨)

ਸੋਰਠਿ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ਼੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।੧।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।੪।੬।੫੬।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget