ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2022)

                           ਸੋਰਠਿ ਮ: ੩ ਦੁਤੁਕੇ ॥
ਸਤਿਗੁਰ ਮਿਿਲਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਬੁੱਧਵਾਰ, ੨੪ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੦੨)

              ਸੋਰਠਿ ਮ: ੩ ਦੁਤੁਕੇ ॥
ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ । ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਿਕਆ ਰਹਿੰਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ । ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ । ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।੪।੮।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget