ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 05-12-2022)

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਪਦਅਰਥ :- ਜਾਨੈ—ਸਾਂਝ ਰੱਖਦਾ ਹੈ। ਤਾ ਕਉ—ਉਸ ਵਾਸਤੇ। ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ—ਪੈ ਕੇ। ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ।1। ਭੋਰਾ—ਭੋਲਾ। ਤਉ—ਤਾਂ। ਤਜਹਿ—ਤਿਆਗ ਦੇਵੇ। ਕਬੀਰਾ—ਹੇ ਕਬੀਰ! ਨਿਹੋਰਾ—ਅਹਿਸਾਨ, ਉਪਕਾਰ।1। ਰਹਾਉ। ਰੇ ਲੋਈ—ਹੇ ਲੋਕ! ਜੇ ਜਗਤ! (ਨੋਟ:- ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ)। ਊਖਰੁ—ਕੱਲਰ। ਮਗਹਰੁ—ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2।

ਅਰਥ :- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ

ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Embed widget