ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 08-12-2022)

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ।੧। ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ।ਰਹਾਉ। ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ।੨। ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ ।੩। ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ ।੪।

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।੪।੧੫।੨੬।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget