ਪੜਚੋਲ ਕਰੋ

ਅੱਜ ਦਾ ਹੁਕਮਨਾਮਾ (10 ਅਕਤੂਬਰ 2022)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਪਦਅਰਥ :- ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩। ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
ਅਰਥ :- ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
Embed widget