ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-04-2024)

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
 
ਪਦਅਰਥ: ਅੰਗੀਕਾਰੁ = ਪੱਖ, ਸਹਾਇਤਾ। ਅੰਗੀਕਾਰੁ ਕੀਆ = ਪੱਖ ਕੀਤਾ, ਅੰਗ ਨਾਲ ਲਾਇਆ, ਚਰਨਾਂ ਵਿਚ ਜੋੜਿਆ, ਬਾਂਹ ਫੜੀ। ਪ੍ਰਭਿ ਅਪਨੈ = ਆਪਣੇ ਪ੍ਰਭੂ ਨੇ। ਸਗਲੇ = ਸਾਰੇ। ਬੈਰੀ = (ਕਾਮਾਇਕ) ਵੈਰੀ। ਸਾਧੇ = ਵੱਸ ਵਿਚ ਕਰ ਦਿੱਤੇ। ਜਿਨਿ = ਜਿਸ ਨੇ। ਜਿਨਿ ਬੈਰੀ = (ਕਾਮਾਦਿਕ) ਜਿਸ ਜਿਸ ਵੈਰੀ ਨੇ {ਨੋਟ:ਲਫ਼ਜ਼ 'ਜਿਨਿ' ਇਕ-ਵਚਨ ਹੈ}। ਤੇ = ਉਹ {ਬਹੁ-ਵਚਨ}। ਲੈ = ਫੜ ਕੇ।੧। ਮੇਰਾ = ਮੇਰਾ (ਰਾਖਾ) । ਮਾਣੀ = ਮਾਣੀਂ, ਮੈਂ ਮਾਣਦਾ ਹਾਂ। ਜਪੀ = ਜਪੀਂ, ਜਪਦਾ ਰਹਾਂ। ਭਰਵਾਸਾ = ਆਸਰਾ।੧।ਰਹਾਉ। ਚੀਤਿ = ਚਿੱਤ ਵਿਚ। ਆਵਸਿ = ਆਉਂਦੀ। ਰਹਤ ਹੈ– ਰਹਿੰਦਾ ਹੈ। ਸੁਆਮੀ = ਹੇ ਸੁਆਮੀ! ਕੈ ਆਧਾਰਾ = ਦੇ ਆਸਰੇ।੨। ਹੋਇ = ਹੋ ਜਾਂਦਾ ਹੈ। ਊਨ = ਊਣਾ, ਮੁਥਾਜ। ਕਾਈ ਬਾਤਾ = ਕਿਸੇ ਗੱਲੇ। ਤਤੁ = ਮੂਲ, ਜਗਤ ਦਾ ਮੂਲ। ਸਾਰੁ = ਨਿਚੋੜ, ਅਸਲ ਜੀਵਨ = ਮਨੋਰਥ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਕਤਹੂ = ਕਿਸੇ ਹੋਰ ਪਾਸੇ।੩। ਬਰਨਿ ਨ ਸਾਕਉ = (ਸਾਕਉਂ) ਮੈਂ ਬਿਆਨ ਨਹੀਂ ਕਰ ਸਕਦਾ। ਸਾਚੇ = ਹੇ ਸਦਾ ਕਾਇਮ ਰਹਿਣ ਵਾਲੇ! ਅਲਖ = ਹੇ ਅਲੱਖ! ਅਲਖ = ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਤੁਲ = ਜਿਸ ਦੇ ਗੁਣਾਂ ਨੂੰ ਤੋਲਿਆ ਨਾਹ ਜਾ ਸਕੇ, ਜਿਸ ਦੇ ਬਰਾਬਰ ਦਾ ਹੋਰ ਕੋਈ ਨਾਹ ਲੱਭ ਸਕੇ। ਥਾਹ = ਡੂੰਘਾਈ।੪।
 
ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩। ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget